Biblica® Open Punjabi Contemporary Version 2025
1 ਰਾਜਿਆਂ 7
ਸ਼ਲੋਮੋਨ ਨੇ ਆਪਣਾ ਮਹਿਲ ਬਣਾਇਆ
ਸ਼ਲੋਮੋਨ ਨੂੰ ਆਪਣੇ ਮਹਿਲ ਦੀ ਉਸਾਰੀ ਪੂਰੀ ਕਰਨ ਵਿੱਚ ਤੇਰ੍ਹਾਂ ਸਾਲ ਲੱਗੇ। ਉਸ ਨੇ ਲਬਾਨੋਨ ਦੀ ਲੱਕੜ ਦਾ ਮਹਿਲ ਇੱਕ ਸੌ ਹੱਥ ਲੰਮਾ, ਪੰਜਾਹ ਹੱਥ ਚੌੜਾ ਅਤੇ ਤੀਹ ਹੱਥ ਉੱਚਾ,1 ਇੱਕ ਦਿਆਰ ਦੇ ਥੰਮ੍ਹਾਂ ਦੀਆਂ ਚਾਰ ਕਤਾਰਾਂ ਦੇ ਨਾਲ ਛਾਂਟੇ ਹੋਏ ਦਿਆਰ ਦੇ ਸ਼ਤੀਰ ਦੇ ਸਹਾਰੇ ਬਣਾਇਆ। ਉਸ ਦੀ ਛੱਤ ਉਹਨਾਂ ਬਾਲਿਆ ਦੇ ਉੱਪਰ ਦਿਆਰ ਨਾਲ ਬਣੀ ਹੋਈ ਸੀ ਜਿਹੜੀਆਂ ਸ਼ਤੀਰਾਂ ਉੱਤੇ ਟਿਕੀਆਂ ਹੋਈਆਂ ਸਨ ਅਤੇ ਪੰਤਾਲੀ ਥੰਮ, ਪੰਦਰਾਂ ਕਤਾਰਾਂ ਵਿੱਚ ਸਨ। ਇਸ ਦੀਆਂ ਖਿੜਕੀਆਂ ਇੱਕ-ਦੂਜੇ ਦੇ ਸਾਹਮਣੇ ਤਿੰਨ ਕਤਾਰਾਂ ਵਿੱਚ ਉੱਚੀਆਂ ਰੱਖੀਆਂ ਹੋਈਆਂ ਸਨ। ਸਾਰੇ ਦਰਵਾਜ਼ਿਆਂ ਉੱਤੇ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਮੰਜ਼ਲਾਂ ਵਿੱਚ ਸਨ।
ਉਸ ਨੇ ਪੰਜਾਹ ਹੱਥ ਲੰਮਾ ਅਤੇ ਤੀਹ ਹੱਥ ਚੌੜਾ ਥੰਮ੍ਹਾਂ ਦਾ ਇੱਕ ਦਲਾਨ ਬਣਾਇਆ2 ਅਤੇ ਉਸ ਦੇ ਅੱਗੇ ਇੱਕ ਦਰਵਾਜ਼ਾ ਸੀ ਅਤੇ ਉਸ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।
ਉਸ ਨੇ ਸਿੰਘਾਸਣ ਦਾ ਹਾਲ ਅਰਥਾਤ ਨਿਆਂ ਦਾ ਹਾਲ ਬਣਾਇਆ ਜਿੱਥੇ ਉਸ ਨੇ ਨਿਆਂ ਕਰਨਾ ਸੀ ਅਤੇ ਉਸ ਨੂੰ ਫਰਸ਼ ਤੋਂ ਲੈ ਕੇ ਛੱਤ ਤੱਕ ਦਿਆਰ ਨਾਲ ਢੱਕ ਦਿੱਤਾ। ਅਤੇ ਉਹ ਮਹਿਲ ਜਿਸ ਵਿੱਚ ਉਸ ਨੇ ਰਹਿਣਾ ਸੀ, ਉਸ ਤੋਂ ਪਿੱਛੇ ਬਣਾਇਆ ਗਿਆ ਸੀ, ਉਸੇ ਤਰ੍ਹਾਂ ਦਾ ਸੀ। ਸ਼ਲੋਮੋਨ ਨੇ ਫ਼ਿਰਾਊਨ ਦੀ ਧੀ ਲਈ ਵੀ ਇੱਕ ਮਹਿਲ ਬਣਾਇਆ ਸੀ, ਜਿਸ ਨਾਲ ਉਸਨੇ ਵਿਆਹ ਕੀਤਾ ਸੀ।
ਇਹ ਸਾਰੀਆਂ ਇਮਾਰਤਾਂ ਬਾਹਰ ਤੋਂ ਵੱਡੇ ਵਿਹੜੇ ਤੱਕ ਅਤੇ ਨੀਂਹ ਤੋਂ ਲੈ ਕੇ ਖੰਭਾਂ ਤੱਕ ਉੱਚੇ-ਉੱਚੇ ਬਹੁਮੁੱਲੇ ਪੱਥਰ ਦੇ ਟੋਟਿਆਂ ਨਾਲ ਬਣੀਆਂ ਹੋਈਆਂ ਸਨ ਜੋ ਆਕਾਰ ਵਿੱਚ ਕੱਟੀਆਂ ਗਈਆਂ ਸਨ ਅਤੇ ਉਹਨਾਂ ਦੇ ਅੰਦਰਲੇ ਅਤੇ ਬਾਹਰਲੇ ਮੂੰਹਾਂ ਉੱਤੇ ਮੁਲਾਇਮ ਸਨ। ਨੀਂਹ ਬਹੁਮੁੱਲੇ ਪੱਥਰਾਂ ਦੇ ਵੱਡੇ-ਵੱਡੇ ਪੱਥਰਾਂ ਨਾਲ ਰੱਖੀ ਗਈ ਸੀ, ਜਿਨ੍ਹਾਂ ਵਿੱਚੋਂ ਕੁਝ ਦਸ ਹੱਥ ਅਤੇ ਕੁਝ ਅੱਠ ਹੱਥ ਸਨ, ਉੱਪਰ ਉੱਚੇ ਪੱਧਰ ਦੇ ਬਹੁਮੁੱਲੇ ਪੱਥਰ, ਆਕਾਰ ਵਿੱਚ ਕੱਟੇ ਹੋਏ ਅਤੇ ਦਿਆਰ ਦੇ ਸ਼ਤੀਰ ਸਨ। ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਾਹਵੇਹ ਦੇ ਭਵਨ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।
ਮੰਦਰ ਦਾ ਸਮਾਨ
ਸ਼ਲੋਮੋਨ ਪਾਤਸ਼ਾਹ ਨੇ ਸੂਰ ਨੂੰ ਭੇਜਿਆ ਅਤੇ ਹੂਰਾਮ ਨੂੰ ਲਿਆਇਆ, ਜਿਸ ਦੀ ਮਾਤਾ ਨਫ਼ਤਾਲੀ ਦੇ ਗੋਤ ਦੀ ਵਿਧਵਾ ਸੀ ਅਤੇ ਜਿਸ ਦਾ ਪਿਤਾ ਸੂਰ ਦਾ ਸੀ ਅਤੇ ਉਹ ਪਿੱਤਲ ਦਾ ਇੱਕ ਨਿਪੁੰਨ ਕਾਰੀਗਰ ਸੀ। ਹੂਰਾਮ ਹਰ ਤਰ੍ਹਾਂ ਦੇ ਪਿੱਤਲ ਦੇ ਕੰਮ ਕਰਨ ਲਈ ਬੁੱਧ, ਸਮਝ ਅਤੇ ਗਿਆਨ ਨਾਲ ਭਰਪੂਰ ਸੀ। ਉਹ ਰਾਜਾ ਸ਼ਲੋਮੋਨ ਕੋਲ ਆਇਆ ਅਤੇ ਉਸ ਨੂੰ ਸੌਂਪਿਆ ਸਾਰਾ ਕੰਮ ਕੀਤਾ।
ਉਸ ਨੇ ਪਿੱਤਲ ਦੇ ਦੋ ਥੰਮ੍ਹ ਲਾਏ, ਹਰੇਕ ਅਠਾਰਾਂ ਹੱਥ ਉੱਚੇ ਅਤੇ ਘੇਰੇ ਵਿੱਚ ਬਾਰਾਂ ਹੱਥ ਸੀ। ਉਸ ਨੇ ਥੰਮ੍ਹਾਂ ਦੇ ਸਿਰਿਆਂ ਉੱਤੇ ਸਥਾਪਤ ਕਰਨ ਲਈ ਪਿੱਤਲ ਦੇ ਦੋ ਮੁਕਟ ਵੀ ਬਣਾਏ ਅਤੇ ਹਰੇਕ ਦੀ ਉਚਾਈ ਪੰਜ ਹੱਥ ਸੀ। ਥੰਮ੍ਹਾਂ ਦੇ ਉੱਪਰਲੇ ਮੁਕਟਾਂ ਲਈ ਬਣਤ ਦੀਆਂ ਜਾਲਿਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਸਰੇ ਮੁਕਟ ਲਈ। ਇਸੇ ਤਰ੍ਹਾਂ ਉਸ ਨੇ ਥੰਮ੍ਹਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਹਨਾਂ ਦੋਹਾਂ ਮੁਕਟਾਂ ਨੂੰ ਜੋ ਉਹਨਾਂ ਦੋਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ। ਉਹ ਮੁਕਟ ਜਿਹੜੇ ਥੰਮ੍ਹਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ। ਉਹਨਾਂ ਦੋਹਾਂ ਥੰਮ੍ਹਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ। ਉਸ ਨੇ ਹੈਕਲ ਦੇ ਦਰਵਾਜ਼ੇ ਉੱਤੇ ਥੰਮ੍ਹਾਂ ਨੂੰ ਖੜ੍ਹਾ ਕੀਤਾ। ਦੱਖਣ ਵੱਲ ਦੇ ਥੰਮ੍ਹ ਦਾ ਨਾਮ ਉਸ ਨੇ ਯਾਕੀਨ3 ਅਤੇ ਉੱਤਰ ਵੱਲ ਇੱਕ ਦਾ ਨਾਮ ਬੋਅਜ਼4 ਰੱਖਿਆ ਉੱਪਰ ਥੰਮ੍ਹਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ ਅਤੇ ਇਸ ਤਰ੍ਹਾਂ ਥੰਮ੍ਹਾਂ ਦਾ ਕੰਮ ਪੂਰਾ ਹੋ ਗਿਆ।
ਉਸ ਨੇ ਸਾਗਰੀ ਹੌਦ ਬਣਾਇਆ, ਉਹ ਆਕਾਰ ਵਿੱਚ ਗੋਲ ਸੀ, ਇੱਕ ਕਿਨਾਰੇ ਤੋਂ ਕਿਨਾਰੇ ਤੱਕ ਦਸ ਹੱਥ ਅਤੇ ਉੱਚਾ ਪੰਜ ਹੱਥ ਸੀ। ਇਸਦੇ ਆਲੇ-ਦੁਆਲੇ ਨੂੰ ਮਾਪਣ ਲਈ ਤੀਹ ਹੱਥ ਦੀ ਇੱਕ ਰੱਸੀ ਲੱਗੀ ਹੋਈ ਸੀ। ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ। ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ।
ਸਾਗਰੀ ਹੌਦ ਬਾਰਾਂ ਬਲਦਾਂ ਉੱਤੇ ਖੜ੍ਹਾ ਸੀ, ਤਿੰਨ ਦਾ ਮੂੰਹ ਉੱਤਰ ਵੱਲ, ਤਿੰਨ ਦਾ ਮੂੰਹ ਪੱਛਮ ਵੱਲ, ਤਿੰਨ ਦਾ ਮੂੰਹ ਦੱਖਣ ਵੱਲ ਅਤੇ ਤਿੰਨ ਦਾ ਮੂੰਹ ਪੂਰਬ ਵੱਲ ਸੀ। ਸਾਗਰੀ ਹੌਦ ਉਹਨਾਂ ਦੇ ਸਿਖਰ ਉੱਤੇ ਟਿਕਿਆਂ ਹੋਇਆ ਸੀ, ਅਤੇ ਉਹਨਾਂ ਦਾ ਪਿਛਲਾ ਸਥਾਨ ਕੇਂਦਰ ਵੱਲ ਸੀ। ਉਸ ਦੀ ਮੋਟਾਈ ਲਗਭਗ ਇੱਕ ਚੱਪਾ ਸੀ ਅਤੇ ਉਹ ਦਾ ਕਿਨਾਰਾ ਕਟੋਰੇ ਦੇ ਕਿਨਾਰੇ ਵਰਗਾ ਸੀ, ਸੋਸਨ ਦੇ ਫੁੱਲ ਵਰਗਾ ਸੀ ਅਤੇ ਉਸ ਵਿੱਚ ਚਾਲੀ ਹਜ਼ਾਰ ਲੀਟਰ ਸਮਾਉਂਦਾ ਸੀ।
ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਹਨਾਂ ਵਿੱਚ ਇੱਕ-ਇੱਕ ਕੁਰਸੀ ਦੀ ਲੰਬਾਈ ਚਾਰ ਹੱਥ, ਚੌੜਾਈ ਚਾਰ ਹੱਥ ਅਤੇ ਉਚਿਆਈ ਤਿੰਨ ਹੱਥ ਸੀ।5 ਉਹਨਾਂ ਕੁਰਸੀਆਂ ਦੀ ਬਣਤ ਇਸ ਤਰ੍ਹਾਂ ਸੀ ਕਿ ਉਹਨਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ। ਪਟੜੀਆਂ ਦੇ ਵਿਚਕਾਰ ਦੇ ਤਖਤਿਆਂ ਉੱਤੇ ਸ਼ੇਰ, ਬਲਦ ਅਤੇ ਕਰੂਬੀ ਸਨ ਅਤੇ ਜੋੜ ਦੇ ਉੱਤੇ ਵੀ। ਸ਼ੇਰਾਂ ਅਤੇ ਬਲਦਾਂ ਦੇ ਉੱਪਰ ਅਤੇ ਹੇਠਾਂ ਲਟਕਵੇਂ ਹਾਰ ਸਨ। ਹਰੇਕ ਕੁਰਸੀ ਵਿੱਚ ਪਿੱਤਲ ਦੇ ਚਾਰ ਪਹੀਏ ਸਨ ਜਿਨ੍ਹਾਂ ਵਿੱਚ ਕਾਂਸੀ ਦੇ ਧੁਰੇ ਸਨ ਅਤੇ ਹਰੇਕ ਵਿੱਚ ਚਾਰ ਟੇਢਿਆਂ ਉੱਤੇ ਇੱਕ ਬੇਸਿਨ ਸੀ ਅਤੇ ਹਰ ਪਾਸੇ ਹਾਰਾਂ ਨਾਲ ਢੱਕਿਆ ਹੋਇਆ ਸੀ। ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਹਨਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ। ਉਹ ਚਾਰ ਪਹੀਏ ਉਹਨਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉਚਿਆਈ ਡੇਢ ਹੱਥ ਸੀ। ਪਹੀਏ ਦੀ ਬਣਤਰ ਰਥ ਦੇ ਪਹੀਆਂ ਦੀ ਬਣਤਰ ਵਾਂਗੂੰ ਸੀ, ਉਹਨਾਂ ਦੇ ਧੁਰੇ, ਉਹਨਾਂ ਦੇ ਆਓਲ, ਉਹਨਾਂ ਦੀਆਂ ਪੁੱਠੀਆਂ, ਉਹਨਾਂ ਦੀਆਂ ਅਰਾਂ ਅਤੇ ਉਹਨਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ।
ਹਰ ਕੁਰਸੀ ਦੀਆਂ ਚੌਹਾਂ ਨੁੱਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ। ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ। ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ। ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਹਨਾਂ ਦਾ ਇੱਕੋ ਹੀ ਸਾਂਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।
ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਪਾਣੀ ਪੈ ਜਾਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ। ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ। ਉਸ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ।
ਇਸ ਲਈ ਹੂਰਾਮ ਨੇ ਉਹ ਸਾਰਾ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਯਾਹਵੇਹ ਦੇ ਭਵਨ ਵਿੱਚ ਕੀਤਾ ਸੀ:
ਦੋ ਥੰਮ੍ਹ;
ਕੌਲਾਂ ਵਰਗੇ ਮੁਕਟ ਜਿਹੜੇ ਉਹਨਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ;
ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲੇਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ;
ਉਹਨਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ (ਦੋ ਕਤਾਰਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ);
ਉਹ ਦਸ ਕੁਰੀਆਂ ਅਤੇ ਉਹਨਾਂ ਕੁਰਸੀਆਂ ਦੀਆਂ ਦਸ ਹੌਦੀਆਂ।
ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲਦ;
ਬਰਤਨ, ਬੇਲਚੇ ਅਤੇ ਛਿੜਕਣ ਵਾਲੇ ਕਟੋਰੇ।
ਇਹ ਸਾਰੀਆਂ ਵਸਤੂਆਂ ਜੋ ਹੂਰਾਮ ਨੇ ਸ਼ਲੋਮੋਨ ਰਾਜਾ ਲਈ ਯਾਹਵੇਹ ਦੇ ਭਵਨ ਲਈ ਬਣਾਈਆਂ ਸਨ, ਸਾਫ਼ ਕੀਤੇ ਹੋਏ ਪਿੱਤਲ ਦੀਆਂ ਸਨ। ਰਾਜੇ ਨੇ ਉਹਨਾਂ ਨੂੰ ਯਰਦਨ ਦੇ ਮੈਦਾਨ ਵਿੱਚ ਸੁੱਕੋਥ ਅਤੇ ਜ਼ਰਥਾਨ ਦੇ ਵਿਚਕਾਰ ਮਿੱਟੀ ਦੇ ਸਾਂਚੇ ਵਿੱਚ ਸੁੱਟਿਆ। ਸ਼ਲੋਮੋਨ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਬਿਨਾਂ ਤੋਲ ਦੇ ਛੱਡ ਦਿੱਤਾ ਕਿਉਂ ਜੋ ਬਹੁਤ ਸਾਰੀਆਂ ਸਨ। ਕਾਂਸੀ ਦਾ ਭਾਰ ਨਿਰਧਾਰਤ ਨਹੀਂ ਕੀਤਾ ਗਿਆ ਸੀ।
ਸ਼ਲੋਮੋਨ ਨੇ ਇਹ ਸਾਰੇ ਬਰਤਨ ਬਣਾਏ ਜੋ ਯਾਹਵੇਹ ਦੇ ਭਵਨ ਵਿੱਚ ਸਨ: ਸੋਨੇ ਦੀ ਜਗਵੇਦੀ;
ਸੋਨੇ ਦੀ ਮੇਜ਼ ਜਿਸ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ;
ਸ਼ੁੱਧ ਸੋਨੇ ਦੇ ਸ਼ਮਾਦਾਨ (ਪੰਜ ਸੱਜੇ ਪਾਸੇ ਅਤੇ ਪੰਜ ਖੱਬੇ ਪਾਸੇ, ਅੰਦਰਲੇ ਪਵਿੱਤਰ ਅਸਥਾਨ ਦੇ ਸਾਹਮਣੇ),
ਸੋਨੇ ਦੇ ਫੁੱਲਾਂ ਦਾ ਕੰਮ ਅਤੇ ਦੀਵੇ ਅਤੇ ਚਿਮਟੇ;
ਸ਼ੁੱਧ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਦੇ ਟੁਕੜੇ, ਛਿੜਕਣ ਵਾਲੇ ਕਟੋਰੇ, ਪਕਵਾਨ ਅਤੇ ਧੂਪਦਾਨ;
ਅਤੇ ਅੰਦਰਲੇ ਕਮਰੇ, ਅੱਤ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਲਈ ਅਤੇ ਹੈਕਲ ਦੇ ਮੁੱਖ ਹਾਲ ਦੇ ਦਰਵਾਜ਼ਿਆਂ ਲਈ ਸੋਨੇ ਦੀਆਂ ਚੀਥੀਆਂ।
ਜਦੋਂ ਸ਼ਲੋਮੋਨ ਰਾਜਾ ਨੇ ਯਾਹਵੇਹ ਦੇ ਭਵਨ ਦਾ ਸਾਰਾ ਕੰਮ ਪੂਰਾ ਕਰ ਦਿੱਤਾ, ਤਾਂ ਉਹ ਆਪਣੇ ਪਿਤਾ ਦਾਵੀਦ ਦੁਆਰਾ ਸਮਰਪਿਤ ਕੀਤੀਆਂ ਚੀਜ਼ਾਂ ਅਰਥਾਤ ਚਾਂਦੀ, ਸੋਨਾ ਅਤੇ ਸਾਰਾ ਸਮਾਨ ਲੈ ਆਇਆ ਅਤੇ ਉਸ ਨੇ ਉਹਨਾਂ ਨੂੰ ਯਾਹਵੇਹ ਦੇ ਭਵਨ ਦੇ ਖ਼ਜ਼ਾਨਿਆਂ ਵਿੱਚ ਰੱਖ ਦਿੱਤਾ।
Source notes (5)
- Footnote ਇਹ ਲਗਭਗ 150 ਫੁੱਟ ਲੰਬਾ, 75 ਫੁੱਟ ਚੌੜਾ ਅਤੇ 45 ਫੁੱਟ ਉੱਚਾ
- Footnote ਇਹ ਲਗਭਗ 75 ਫੁੱਟ ਲੰਬਾ ਅਤੇ 45 ਫੁੱਟ ਚੌੜਾ
- Footnote ਯਾਕੀਨ ਅਰਥ ਉਹ ਸਥਾਪਿਤ ਕਰਦਾ ਹੈ
- Footnote ਬੋਅਜ਼ ਅਰਥ ਉਸ ਵਿੱਚ ਤਾਕਤ ਹੈ
- Footnote ਇਹ ਲਗਭਗ 6 ਫੁੱਟ ਲੰਬਾ 6 ਫੁੱਟ ਚੌੜਾ ਅਤੇ 4 1/2 ਫੁੱਟ ਉੱਚਾ
Biblica® Open Punjabi Contemporary Version 2025. Copyright © Biblica, Inc. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-11-09.