Skip to content
BibleKenya

Biblica® Open Punjabi Contemporary Version 2025

2 ਕੁਰਿੰਥੀਆਂ 7

ਇਸ ਲਈ, ਹੇ ਪਿਆਰੇ ਮਿੱਤਰੋ, ਜਦੋਂ ਇਹ ਵਾਅਦੇ ਸਾਨੂੰ ਦਿੱਤੇ ਗਏ, ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰਕੇ ਪਰਮੇਸ਼ਵਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।

ਪੌਲੁਸ ਦਾ ਆਨੰਦ

ਆਪਣੇ ਦਿਲਾਂ ਵਿੱਚ ਸਾਨੂੰ ਜਗ੍ਹਾ ਦਿਓ। ਅਸੀਂ ਕਿਸੇ ਨਾਲ ਵੀ ਗਲਤ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ। ਮੈਂ ਇਹ ਤੁਹਾਡੇ ਉੱਤੇ ਦੋਸ਼ ਲਾਉਣ ਨੂੰ ਨਹੀਂ ਆਖਦਾ; ਕਿਉਂ ਜੋ ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਉਣਾ ਇਕੱਠਾ ਹੈ। ਮੇਰਾ ਤੁਹਾਡੇ ਉੱਤੇ ਬਹੁਤ ਭਰੋਸਾ ਹੈ; ਅਤੇ ਤੁਹਾਡੇ ਉੱਤੇ ਬਹੁਤ ਮਾਣ ਵੀ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ; ਅਤੇ ਸਾਡੇ ਸਾਰੇ ਕਸ਼ਟਾਂ ਵਿੱਚ ਵੀ ਅਨੰਦ ਨਾਲ ਭਰਿਆ ਰਹਿੰਦਾ ਹਾਂ।

ਜਦੋਂ ਅਸੀਂ ਮਕਦੂਨਿਯਾ ਪ੍ਰਦੇਸ਼ ਵਿੱਚ ਆਏ, ਤਦ ਸਾਡੇ ਸਰੀਰ ਵਿੱਚ ਬਿਲਕੁਲ ਆਰਾਮ ਨਹੀਂ, ਸਗੋਂ ਅਸੀਂ ਚਾਰੇ ਪਾਸਿਓ ਕਸ਼ਟ ਵਿੱਚ ਸੀ, ਬਾਹਰੋਂ ਝਗੜੇ ਅੰਦਰੋਂ ਡਰ ਦੀਆਂ ਗੱਲਾਂ। ਪਰ ਪਰਮੇਸ਼ਵਰ, ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ, ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ। ਕੇਵਲ ਉਸ ਦੇ ਆਉਣ ਨਾਲ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਸੀਂ ਦਿੱਤਾ। ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਦੁੱਖ, ਤੁਹਾਡੀ ਅਣਖ ਜਿਹੜੀ ਮੇਰੇ ਲਈ ਹੈ ਉਸ ਬਾਰੇ ਸਮਾਚਾਰ ਦੱਸਿਆ, ਜਿਸ ਕਰਕੇ ਮੈਂ ਹੋਰ ਵੀ ਆਨੰਦ ਹੋਇਆ।

ਭਾਵੇਂ ਮੈਂ ਆਪਣੇ ਪੱਤਰ ਨਾਲ ਜਿਹੜਾ ਤੁਹਾਨੂੰ ਪਹਿਲਾਂ ਭੇਜਿਆ ਦੁੱਖੀ ਕੀਤਾ, ਤਾਂ ਵੀ ਮੈਨੂੰ ਇਸ ਦਾ ਪਛਤਾਵਾ ਨਹੀਂ ਹੈ। ਹਾਲਾਂਕਿ ਪਹਿਲਾਂ ਮੈਨੂੰ ਪਛਤਾਵਾ ਸੀ ਕਿਉਂਕਿ ਮੈਂ ਦੇਖਦਾ ਹਾਂ ਉਸ ਪੱਤਰੀ ਨੇ ਤੁਹਾਨੂੰ ਉਦਾਸ ਕੀਤਾ ਸੀ, ਪਰ ਥੋੜ੍ਹੇ ਸਮੇਂ ਲਈ ਹੀ। ਹੁਣ ਮੈਂ ਖੁਸ਼ ਹਾਂ, ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਏ ਹੋ, ਪਰ ਇਸ ਲਈ ਕਿਉਂਕਿ ਤੁਹਾਡੇ ਦੁੱਖਾਂ ਨੇ ਤੁਹਾਨੂੰ ਪਛਤਾਵੇ ਵੱਲ ਮੋੜਿਆ ਹੈ। ਕਿਉਂ ਜੋ ਤੁਸੀਂ ਦੁੱਖੀ ਹੋ ਗਏ ਜਿਵੇਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਸੀ ਤਾਂ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋਵੇ। ਕਿਉਂਕਿ ਜਿਹੜਾ ਦੁੱਖ ਪਰਮੇਸ਼ਵਰ ਵੱਲੋਂ ਹੈ ਉਹ ਪਛਤਾਵਾ ਲਿਆਉਂਦਾ ਹੈ ਅਤੇ ਸਾਨੂੰ ਮੁਕਤੀ ਵੱਲ ਲੈ ਕੇ ਜਾਂਦਾ ਹੈ ਅਤੇ ਉਸ ਨਾਲ ਕੋਈ ਅਫ਼ਸੋਸ ਨਹੀਂ ਹੁੰਦਾ, ਪਰ ਸੰਸਾਰਕ ਦੁੱਖ ਮੌਤ ਨੂੰ ਲੈ ਕੇ ਆਉਂਦੇ ਹਨ। ਵੇਖੋ, ਉਹ ਜੋ ਪਰਮੇਸ਼ਵਰ ਵੱਲੋਂ ਆਏ ਦੁੱਖ ਨੇ: ਤੁਹਾਡੇ ਵਿੱਚ ਉਤਸ਼ਾਹ ਪੈਦਾ ਕੀਤਾ ਹੈ, ਅਤੇ ਆਪਣੇ ਆਪ ਨੂੰ ਸਾਫ਼ ਕਰਨ ਦੀ ਉਤਸੁਕਤਾ, ਕੀ ਗੁੱਸਾ, ਕੀ ਡਰ, ਕੀ ਚਾਹਤ, ਕੀ ਅਣਖ, ਕੀ ਲਗਨ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਨ੍ਹਾਂ ਗੱਲਾਂ ਵਿੱਚ ਸਾਫ਼ ਹਾਂ। ਭਾਵੇਂ ਕਿ ਮੈਂ ਇਹ ਪੱਤਰ ਤੁਹਾਨੂੰ ਲਿਖਿਆ ਹੈ, ਇਸ ਲਈ ਨਹੀਂ ਉਸ ਵਿਅਕਤੀ ਦੇ ਕਾਰਨ ਜੋ ਗਲਤ ਹੈ ਜਾਂ ਜਿਸ ਨੇ ਗਲਤ ਕੀਤਾ ਹੈ, ਸਗੋਂ ਇਸ ਲਈ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ਵਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ। ਇਸ ਦੇ ਕਾਰਨ ਸਾਨੂੰ ਦਿਲਾਸਾ ਮਿਲਦਾ ਹੈ।

ਅਤੇ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੀ ਖੁਸ਼ੀ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਖੁਸ਼ ਹੋਏ ਹਾਂ, ਕਿਉਂਕਿ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ। ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕੋਈ ਮਾਣ ਕੀਤਾ, ਤਾਂ ਤੁਸੀਂ ਮੈਨੂੰ ਸ਼ਰਮਿੰਦਾ ਨਹੀਂ ਕੀਤਾ। ਪਰ ਜੋ ਕੁਝ ਮੈਂ ਤੁਹਾਨੂੰ ਆਖਿਆ ਸਭ ਕੁਝ ਸੱਚ ਆਖਿਆ ਹੈ, ਇਸੇ ਤਰ੍ਹਾਂ ਤੀਤੁਸ ਦੇ ਸਾਹਮਣੇ ਸਾਡਾ ਮਾਣ ਵੀ ਸਹੀ ਸਾਬਤ ਹੋਇਆ। ਅਤੇ ਤੁਹਾਡੇ ਲਈ ਉਸ ਦਾ ਪਿਆਰ ਸਭ ਤੋਂ ਵੱਧ ਹੁੰਦਾ ਹੈ ਜਦੋਂ ਉਹ ਤੁਹਾਡੇ ਸਾਰਿਆ ਦੀ ਆਗਿਆਕਾਰੀ ਨੂੰ ਯਾਦ ਕਰਦਾ ਹੈ, ਤੁਸੀਂ ਡਰਦੇ ਅਤੇ ਕੰਬਦੇ ਹੋਏ ਉਸ ਨੂੰ ਕਬੂਲ ਕੀਤਾ ਸੀ। ਮੈਂ ਆਨੰਦ ਹਾਂ ਜੋ ਹਰੇਕ ਗੱਲ ਵਿੱਚ ਮੈਨੂੰ ਤੁਹਾਡੇ ਉੱਤੇ ਭਰੋਸਾ ਹੈ।

Biblica® Open Punjabi Contemporary Version 2025. Copyright © Biblica, Inc. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.