Skip to content
BibleKenya

Biblica® Open Punjabi Contemporary Version 2025

ਰਸੂਲਾਂ 20:35

Verse 35 is marked below, with the whole chapter around it. Read from the start

ਮਕਦੂਨਿਯਾ ਅਤੇ ਯੂਨਾਨ

ਜਦੋਂ ਦੰਗੇ ਖ਼ਤਮ ਹੋ ਗਏ, ਤਾਂ ਪੌਲੁਸ ਨੇ ਉਨ੍ਹਾਂ ਦੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਅਲਵਿਦਾ ਕਹਿ ਦਿੱਤਾ ਅਤੇ ਮਕਦੂਨਿਯਾ ਵੱਲ ਨੂੰ ਚਲਾ ਗਿਆ। ਉਹ ਉਸ ਖੇਤਰ ਵਿੱਚ ਦੀ ਯਾਤਰਾ ਕਰਦਾ ਰਿਹਾ, ਲੋਕਾਂ ਨੂੰ ਉਤਸ਼ਾਹ ਦੇ ਬਹੁਤ ਸਾਰੇ ਸ਼ਬਦ ਬੋਲਦਾ ਰਿਹਾ, ਅਤੇ ਅੰਤ ਵਿੱਚ ਉਹ ਯੂਨਾਨ ਪ੍ਰਾਂਤ ਪਹੁੰਚਿਆ, ਉਹ ਉੱਥੇ ਤਿੰਨ ਮਹੀਨੇ ਰਿਹਾ। ਤਦ ਉਸ ਨੇ ਜਹਾਜ਼ ਰਾਹੀਂ ਸੀਰੀਆ ਪਰਤਣ ਦੀ ਯੋਜਨਾ ਬਣਾਈ, ਪਰ ਉਸ ਨੇ ਸੁਣਿਆ ਕਿ ਉਸ ਇਲਾਕੇ ਦੇ ਕੁਝ ਯਹੂਦੀ ਉਸ ਦੀ ਯਾਤਰਾ ਦੌਰਾਨ ਉਸ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਅਤੇ ਉਹ ਫਿਰ ਮਕਦੂਨਿਯਾ ਦੇ ਰਾਹ ਤੁਰ ਪਿਆ। ਉਸ ਦੇ ਨਾਲ ਬੇਰੀਅਨ ਤੋਂ ਪੁੱਰਸ ਦਾ ਪੁੱਤਰ ਸੋਪਤਰੁਸ, ਥੱਸਲੁਨੀਕੀਆਂ ਸ਼ਹਿਰ ਤੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਤੋਂ ਗਾਯੁਸ, ਤਿਮੋਥਿਉਸ, ਅਤੇ ਏਸ਼ੀਆ ਦੇ ਪ੍ਰਾਂਤ ਤੋਂ ਤੁਖਿਕੁਸ ਅਤੇ ਟ੍ਰੋਫਿਮਸ ਵੀ ਉਸ ਦੇ ਨਾਲ ਗਏ ਸਨ। ਇਹ ਆਦਮੀ ਪਹਿਲਾਂ ਗਏ ਅਤੇ ਤ੍ਰੋਆਸ ਵਿਖੇ ਸਾਡਾ ਇੰਤਜ਼ਾਰ ਕੀਤਾ। ਪਰ ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ ਫ਼ਿਲਿੱਪੀ ਤੋਂ ਸਫ਼ਰ ਕੀਤਾ ਅਤੇ ਪੰਜ ਦਿਨਾਂ ਬਾਅਦ ਤ੍ਰੋਆਸ ਵਿਖੇ ਉਨ੍ਹਾਂ ਦੇ ਕੋਲ ਪਹੁੰਚੇ, ਜਿੱਥੇ ਅਸੀਂ ਸੱਤ ਦਿਨ ਰਹੇ।

ਤ੍ਰੋਆਸ ਵਿੱਚ ਯੂਟੀਕੁਸ ਦਾ ਜਿਵਾਲਿਆ ਜਾਣਾ

ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਦਾ ਇਰਾਦਾ ਕੀਤਾ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ। ਉੱਪਰਲੇ ਕਮਰੇ ਵਿੱਚ ਬਹੁਤ ਸਾਰਿਆਂ ਮਸ਼ਾਲਾਂ ਸਨ ਜਿੱਥੇ ਅਸੀਂ ਇਕੱਠੇ ਹੋਏ ਸੀ। ਇੱਕ ਖਿੜਕੀ ਵਿੱਚ ਯੂਟੀਕੁਸ ਨਾਮ ਦਾ ਇੱਕ ਨੌਜਵਾਨ ਬੈਠਾ ਹੋਇਆ ਸੀ, ਜੋ ਡੂੰਘੀ ਨੀਂਦ ਵਿੱਚ ਝਪਕੀ ਲੈ ਰਿਹਾ ਸੀ ਜਿਵੇਂ-ਜਿਵੇਂ ਪੌਲੁਸ ਗੱਲਾਂ ਕਰ ਰਿਹਾ ਸੀ। ਜਦੋਂ ਉਹ ਗਹਿਰੀ ਨੀਂਦ ਵਿੱਚ ਸੌਂ ਗਿਆ ਸੀ, ਤਾਂ ਉਹ ਤੀਜੀ ਮੰਜਿਲ ਤੋਂ ਜ਼ਮੀਨ ਉੱਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਪੌਲੁਸ ਵੀ ਹੇਠਾਂ ਉਤਰ ਆਇਆ। ਉਹ ਨੂੰ ਜੱਫੇ ਵਿੱਚ ਲਿਆ ਅਤੇ ਜਵਾਨ ਆਦਮੀ ਨੂੰ ਆਪਣੀਆਂ ਬਾਹਾਂ ਵਿੱਚ ਲੈ ਕੇ ਗਲ਼ ਨਾਲ ਲਾ ਲਿਆ। ਤਦ ਉਸ ਨੇ ਆਸੇ-ਪਾਸੇ ਖੜ੍ਹੇ ਲੋਕਾਂ ਨੂੰ ਕਿਹਾ, “ਚਿੰਤਾ ਨਾ ਕਰੋ ਉਹ ਜੀਉਂਦਾ ਹੈ!” ਫਿਰ ਉਹ ਉੱਪਰ ਦੀ ਮੰਜਿਲ ਉੱਤੇ ਚਲਾ ਗਿਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ। ਲੋਕ ਨੌਜਵਾਨ ਨੂੰ ਜ਼ਿੰਦਾ ਘਰ ਲੈ ਗਏ ਅਤੇ ਉਨ੍ਹਾਂ ਨੂੰ ਬਹੁਤ ਦਿਲਾਸਾ ਮਿਲਿਆ। ਕਿਉਂਕਿ ਉਹ ਦੁਬਾਰਾ ਜੋ ਜ਼ਿੰਦਾ ਹੋਇਆਂ ਸੀ।

ਅਫ਼ਸੁਸ ਦੇ ਬਜ਼ੁਰਗਾਂ ਨੂੰ ਪੌਲੁਸ ਦੀ ਅਲਵਿਦਾ

ਅਸੀਂ ਜਹਾਜ਼ ਵੱਲ ਵਧੇ ਅਤੇ ਅੱਸੁਸ ਲਈ ਰਵਾਨਾ ਹੋਏ, ਜਿੱਥੇ ਅਸੀਂ ਪੌਲੁਸ ਨੂੰ ਜਹਾਜ਼ ਵਿੱਚ ਲਿਜਾਣ ਜਾ ਰਹੇ ਸੀ। ਉਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਸੀ ਕਿਉਂਕਿ ਉਹ ਪੈਦਲ ਉੱਥੇ ਜਾ ਰਿਹਾ ਸੀ। ਜਦੋਂ ਉਹ ਸਾਨੂੰ ਅੱਸੁਸ ਵਿਖੇ ਮਿਲਿਆ, ਤਾਂ ਅਸੀਂ ਉਸ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ। ਅਗਲੇ ਦਿਨ ਅਸੀਂ ਉੱਥੋਂ ਜਹਾਜ਼ ਦੁਆਰਾ ਰਵਾਨਾ ਹੋਏ ਅਤੇ ਚਿਓਸ ਉਤਰ ਗਏ। ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਅਤੇ ਫਿਰ ਉਸੇ ਦਿਨ ਮਿਲੇਤੁਸ ਨੂੰ ਆਏ। ਪੌਲੁਸ ਨੇ ਏਸ਼ੀਆ ਦੇ ਪ੍ਰਾਂਤ ਵਿੱਚ ਸਮਾਂ ਗੁਜ਼ਾਰਨ ਤੋਂ ਬਚਣ ਲਈ ਪਿੱਛੇ ਅਫ਼ਸੁਸ ਨੂੰ ਸਫ਼ਰ ਕਰਨ ਦਾ ਫ਼ੈਸਲਾ ਕੀਤਾ ਸੀ, ਕਿਉਂਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਤੋਂ ਪਹਿਲਾਂ ਯੇਰੂਸ਼ਲੇਮ ਵਿੱਚ ਜਲਦੀ ਪਹੁੰਚ ਜਾਂਵਾਂ।

ਮਿਲੇਤੁਸ ਤੋਂ, ਪੌਲੁਸ ਨੇ ਕਲੀਸਿਆ ਦੇ ਬਜ਼ੁਰਗਾਂ ਨੂੰ ਅਫ਼ਸੁਸ ਨੂੰ ਭੇਜਿਆ। ਜਦੋਂ ਉਹ ਉਸ ਦੇ ਕੋਲ ਪਹੁੰਚੇ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਖੁਦ ਨਿੱਜੀ ਤੌਰ ਤੇ ਜਾਣਦੇ ਹੋ ਕਿ ਜਿਸ ਵੇਲੇ ਮੈਂ ਤੁਹਾਡੇ ਨਾਲ ਸੀ ਤਾਂ ਮੇਰਾ ਰਵੱਈਆ ਤੁਹਾਡੇ ਪ੍ਰਤੀ ਕਿਵੇਂ ਦਾ ਸੀ, ਪਹਿਲੇ ਦਿਨ ਤੋਂ ਜਦੋਂ ਮੈਂ ਏਸ਼ੀਆ ਪ੍ਰਾਂਤ ਵਿੱਚ ਆਇਆ। ਮੈਂ ਪ੍ਰਭੂ ਦੀ ਸੇਵਾ ਬਹੁਤ ਨਿਮਰਤਾ ਅਤੇ ਹੰਝੂਆਂ ਨਾਲ ਅਤੇ ਆਪਣੇ ਯਹੂਦੀ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦੁਆਰਾ ਸਖ਼ਤ ਅਜ਼ਮਾਇਸ਼ਾਂ ਦੌਰਾਨ ਕੀਤੀ। ਤੁਸੀਂ ਜਾਣਦੇ ਹੋ ਕਿ ਮੈਂ ਪ੍ਰਚਾਰ ਕਰਨ ਦੀ ਅਜਿਹੀ ਕਿਸੇ ਵੀ ਚੀਜ਼ ਤੋਂ ਸੰਕੋਚ ਨਹੀਂ ਕੀਤਾ ਜੋ ਤੁਹਾਡੇ ਲਈ ਮਦਦਗਾਰ ਹੋਵੇ ਪਰ ਤੁਹਾਨੂੰ ਜਨਤਕ ਤੌਰ ਤੇ ਅਤੇ ਘਰ-ਘਰ ਜਾ ਕੇ ਸਿਖਾਇਆ। ਮੈਂ ਯਹੂਦੀਆਂ ਅਤੇ ਯੂਨਾਨੀਆਂ ਦੋਵਾਂ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਤੋਬਾ ਕਰਕੇ ਪਰਮੇਸ਼ਵਰ ਵੱਲ ਮੁੜਨਾ ਚਾਹੀਦਾ ਹੈ ਅਤੇ ਸਾਡੇ ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।

“ਅਤੇ ਹੁਣ ਪਵਿੱਤਰ ਆਤਮਾ ਦੁਆਰਾ ਮਜ਼ਬੂਰ ਹੋ ਕੇ ਮੈਂ ਯੇਰੂਸ਼ਲੇਮ ਜਾ ਰਿਹਾ ਹਾਂ, ਪਰ ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਵਾਪਰੇਗਾ। ਮੈਂ ਸਿਰਫ ਇਹ ਜਾਣਦਾ ਹਾਂ ਕਿ ਹਰ ਸ਼ਹਿਰ ਵਿੱਚ ਪਵਿੱਤਰ ਆਤਮਾ ਮੈਨੂੰ ਚੇਤਾਵਨੀ ਦਿੰਦਾ ਹੈ ਕਿ ਜੇਲ੍ਹ ਅਤੇ ਮੁਸ਼ਕਿਲਾਂ ਮੇਰੇ ਸਾਹਮਣੇ ਆ ਰਹੀਆਂ ਹਨ। ਫਿਰ ਵੀ, ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ਵਰ ਦੀ ਕਿਰਪਾ ਦੀ ਖੁਸ਼ਖ਼ਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸ਼ੂ ਤੋਂ ਪਾਈ ਸੀ।

“ਹੁਣ ਮੈਂ ਜਾਣਦਾ ਹਾਂ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਸ ਨੂੰ ਮੈਂ ਪਰਮੇਸ਼ਵਰ ਦਾ ਰਾਜ ਦਾ ਪ੍ਰਚਾਰ ਕੀਤਾ ਉਹ ਕਦੇ ਵੀ ਮੈਨੂੰ ਨਹੀਂ ਵੇਖਣਗੇ।” ਇਸ ਲਈ, ਮੈਂ ਅੱਜ ਤੁਹਾਨੂੰ ਬਿਆਨ ਕਰਦਾ ਹਾਂ ਕਿ ਮੈਂ ਤੁਹਾਡੇ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ। ਕਿਉਂਕਿ ਮੈਂ ਤੁਹਾਨੂੰ ਪਰਮੇਸ਼ਵਰ ਦੀ ਸਾਰੀ ਇੱਛਾ ਦੱਸਣ ਤੋਂ ਝਿਜਕਿਆ ਨਹੀਂ ਹੈ। ਆਪਣੇ ਆਪ ਤੇ ਨਜ਼ਰ ਰੱਖੋ ਅਤੇ ਨਾਲੇ ਸਾਰੇ ਝੁੰਡ ਤੇ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ। ਜੋ ਪਰਮੇਸ਼ਵਰ ਦੀ ਕਲੀਸਿਆ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ। ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ, ਜੰਗਲੀ ਬਘਿਆੜ ਤੁਹਾਡੇ ਵਿਚਕਾਰ ਆਉਣਗੇ ਅਤੇ ਝੁੰਡ ਨੂੰ ਨਹੀਂ ਛੱਡਣਗੇ। ਇੱਥੋਂ ਤੱਕ ਕਿ ਤੁਹਾਡੇ ਆਪਣੇ ਵਿੱਚੋਂ ਵੀ ਆਦਮੀ ਉੱਠਣਗੇ ਅਤੇ ਉਨ੍ਹਾਂ ਦੇ ਮਗਰ ਜਾਣ ਵਾਲੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ। ਇਸ ਲਈ ਆਪਣੀ ਪਹਿਰੇਦਾਰੀ ਕਰੋ! ਯਾਦ ਰੱਖੋ ਕਿ ਤਿੰਨ ਸਾਲਾਂ ਤੋਂ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਹੰਝੂਆਂ ਨਾਲ ਰਾਤ ਅਤੇ ਦਿਨ ਚੇਤਾਵਨੀ ਦੇਣ ਤੋਂ ਕਦੇ ਨਹੀਂ ਰੁਕਿਆ।

“ਹੁਣ ਮੈਂ ਤੁਹਾਨੂੰ ਪਰਮੇਸ਼ਵਰ ਅਤੇ ਉਸ ਦੀ ਕਿਰਪਾ ਦੇ ਬਚਨ ਪ੍ਰਤੀ ਬਚਨਬੱਧ ਕਰਦਾ ਹਾਂ,” ਜੋ ਤੁਹਾਨੂੰ ਉਸਾਰ ਸਕਦਾ ਹੈ ਅਤੇ ਤੁਹਾਨੂੰ ਉਨ੍ਹਾਂ ਸਾਰੇ ਲੋਕਾਂ ਵਿੱਚ ਵਿਰਾਸਤ ਦੇ ਸਕਦਾ ਹੈ ਜੋ ਪਵਿੱਤਰ ਹਨ। ਮੈਂ ਕਿਸੇ ਦੀ ਕਦੇ ਚਾਂਦੀ ਜਾਂ ਸੋਨਾ ਜਾਂ ਕੱਪੜੇ ਦੀ ਲਾਲਸਾ ਨਹੀਂ ਕੀਤੀ। ਤੁਸੀਂ ਖੁਦ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੱਥਾਂ ਨੇ ਮੇਰੀਆਂ ਆਪਣੀਆਂ ਜ਼ਰੂਰਤਾਂ ਅਤੇ ਮੇਰੇ ਸਾਥੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਹੈ। ਮੈਂ ਜੋ ਕੁਝ ਵੀ ਕੀਤਾ, ਉਸ ਵਿੱਚ ਮੈਂ ਤੁਹਾਨੂੰ ਦਿਖਾਇਆ ਕਿ ਇਸ ਤਰ੍ਹਾਂ ਦੀ ਮਿਹਨਤ ਨਾਲ ਸਾਨੂੰ ਕਮਜ਼ੋਰਾਂ ਦੀ ਮਦਦ ਕਰਨੀ ਚਾਹੀਦੀ ਹੈ, ਪ੍ਰਭੂ ਯਿਸ਼ੂ ਨੇ ਖੁਦ ਜੋ ਸ਼ਬਦ ਕਹੇ ਸਨ, ਉਨ੍ਹਾਂ ਨੂੰ ਯਾਦ ਕਰਦੇ ਹੋਏ: “ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।”

ਪਰ ਜਦੋਂ ਪੌਲੁਸ ਬੋਲਣ ਤੋਂ ਹਟਿਆ, ਉਸ ਨੇ ਉਨ੍ਹਾਂ ਸਾਰਿਆਂ ਸਾਹਮਣੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ। ਉਨ੍ਹਾਂ ਨੂੰ ਸਭ ਤੋਂ ਵੱਧ ਦੁਖੀ ਕਰਨ ਵਾਲੀ ਗੱਲ ਇਹ ਸੀ ਕਿ ਉਹ ਉਸ ਦਾ ਚਿਹਰਾ ਦੁਬਾਰਾ ਕਦੇ ਨਹੀਂ ਦੇਖਣਗੇ, ਫਿਰ ਉਹ ਉਸ ਦੇ ਨਾਲ ਜਹਾਜ਼ ਚੜਾਉਣ ਲਈ ਗਏ।

Biblica® Open Punjabi Contemporary Version 2025. Copyright © Biblica, Inc. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.