Skip to content
BibleKenya

Biblica® Open Punjabi Contemporary Version 2025

ਏਸਤੇਰ 1

ਮਹਾਰਾਣੀ ਵਸ਼ਤੀ ਨੂੰ ਗੱਦੀਓਂ ਲਾਉਣਾ

ਇਹ ਅਹਸ਼ਵੇਰੋਸ਼ ਦੇ ਸਮੇਂ ਵਿੱਚ ਹੋਇਆ ਸੀ, ਇੱਕ ਅਹਸ਼ਵੇਰੋਸ਼ ਜਿਸ ਨੇ ਭਾਰਤ ਤੋਂ ਲੈ ਕੇ ਕੂਸ਼1 ਤੱਕ ਇੱਕ ਸੌ ਸਤਾਈ ਪ੍ਰਾਂਤਾਂ ਉੱਤੇ ਰਾਜ ਕੀਤਾ ਸੀ: ਉਸ ਸਮੇਂ ਰਾਜਾ ਅਹਸ਼ਵੇਰੋਸ਼ ਗੜ੍ਹ ਵਿੱਚ ਆਪਣੀ ਸ਼ਾਹੀ ਗੱਦੀ ਤੋਂ ਰਾਜ ਕਰਦਾ ਸੀ। ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਈ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।

ਪੂਰੇ ਇੱਕ ਸੌ ਅੱਸੀ ਦਿਨਾਂ ਤੱਕ ਉਸਨੇ ਆਪਣੇ ਰਾਜ ਦੀ ਵਿਸ਼ਾਲ ਦੌਲਤ ਅਤੇ ਆਪਣੀ ਮਹਿਮਾ ਦੀ ਸ਼ਾਨ ਅਤੇ ਮਹਿਮਾ ਪ੍ਰਦਰਸ਼ਿਤ ਕੀਤੀ। ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ। ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫਰਸ਼ ਉੱਤੇ ਰੱਖੀਆਂ ਹੋਈਆਂ ਸਨ। ਦਾਖ਼ਰਸ ਸੋਨੇ ਦੇ ਬਰਤਨਾਂ ਵਿੱਚ ਦਿੱਤੀ ਜਾਂਦੀ ਸੀ, ਹਰ ਇੱਕ ਬਰਤਨ ਦੂਜੇ ਨਾਲੋਂ ਵੱਖਰਾ ਸੀ, ਅਤੇ ਰਾਜੇ ਦੀ ਸੁਤੰਤਰਤਾ ਦੇ ਅਨੁਸਾਰ ਸ਼ਾਹੀ ਸ਼ਰਾਬ ਬਹੁਤ ਹੁੰਦੀ ਸੀ। ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।

ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਔਰਤਾਂ ਲਈ ਦਾਅਵਤ ਦਿੱਤੀ।

ਸੱਤਵੇਂ ਦਿਨ, ਜਦੋਂ ਰਾਜਾ ਅਹਸ਼ਵੇਰੋਸ਼ ਦਾਖ਼ਰਸ ਵਿੱਚ ਸੀ ਤਾਂ ਉਸਨੇ ਸੱਤ ਖੁਸਰਿਆਂ ਨੂੰ ਹੁਕਮ ਦਿੱਤਾ ਜੋ ਉਸਦੀ ਸੇਵਾ ਕਰਦੇ ਸਨ, ਮੇਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ਥਾਰ ਅਤੇ ਕਾਰਕਸ। ਰਾਜੇ ਨੇ ਇਹ ਹੁਕਮ ਦਿੱਤਾ ਕਿ ਰਾਣੀ ਵਸ਼ਤੀ ਨੂੰ ਆਪਣਾ ਸ਼ਾਹੀ ਮੁਕਟ ਪਹਿਨਾ ਕੇ ਉਸ ਦੇ ਅੱਗੇ ਲਿਆਇਆ ਜਾਵੇ, ਤਾਂ ਜੋ ਉਹ ਲੋਕਾਂ ਅਤੇ ਪਤਵੰਤਿਆਂ ਨੂੰ ਆਪਣੀ ਸੁੰਦਰਤਾ ਵਿਖਾਵੇ ਕਿਉਂ ਜੋ ਉਹ ਵੇਖਣ ਵਿੱਚ ਪਿਆਰੀ ਸੀ। ਪਰ ਜਦੋਂ ਸੇਵਕਾਂ ਨੇ ਰਾਜੇ ਦਾ ਹੁਕਮ ਸੁਣਾਇਆ ਤਾਂ ਰਾਣੀ ਵਸ਼ਤੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਤਦ ਰਾਜਾ ਕ੍ਰੋਧ ਨਾਲ ਭੜਕ ਉੱਠਿਆ।

ਕਿਉਂਕਿ ਰਾਜੇ ਦਾ ਕਾਨੂੰਨ ਅਤੇ ਨਿਆਂ ਦੇ ਮਾਮਲਿਆਂ ਵਿੱਚ ਬੁੱਧਵਾਨਾਂ ਦੀ ਸਲਾਹ ਲੈਣ ਦਾ ਰਿਵਾਜ ਸੀ, ਇਸ ਲਈ ਉਸ ਨੇ ਉਹਨਾਂ ਬੁੱਧੀਮਾਨਾਂ ਨਾਲ ਗੱਲ ਕੀਤੀ ਜੋ ਸਮੇਂ ਨੂੰ ਸਮਝਦੇ ਸਨ। ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਈ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮੇਰੇਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।

ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਾਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂਕਿ ਉਸਨੇ ਖੁਸਰਿਆਂ ਦੁਆਰਾ ਰਾਜਾ ਅਹਸ਼ਵੇਰੋਸ਼ ਨੂੰ ਦਿੱਤੇ ਹੁਕਮਾਂ ਦੀ ਉਲੰਘਣਾ ਕੀਤੀ ਹੈ?”

ਤਦ ਮਮੂਕਾਨ ਨੇ ਰਾਜੇ ਅਤੇ ਅਹਿਲਕਾਰਾਂ ਦੀ ਹਾਜ਼ਰੀ ਵਿੱਚ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ ਰਾਜੇ ਦੇ ਵਿਰੁੱਧ ਹੀ ਨਹੀਂ ਸਗੋਂ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਦੇ ਸਾਰੇ ਰਾਜਿਆਂ ਅਤੇ ਲੋਕਾਂ ਦੇ ਵਿਰੁੱਧ ਵੀ ਬੁਰਾ ਕੀਤਾ ਹੈ। ਕਿਉਂਕਿ ਰਾਣੀ ਦੀ ਇਹ ਹਰਕਤ ਸਾਰੀਆਂ ਔਰਤਾਂ ਨੂੰ ਪਤਾ ਲੱਗ ਜਾਵੇਗੀ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਉਹ ਸਾਰੀਆਂ ਆਪਣੇ ਪਤੀਆਂ ਪ੍ਰਤੀ ਨਫ਼ਰਤ ਵਾਲਾ ਵਿਹਾਰ ਕਰਨਗੀਆਂ, ਕਿਉਂਕਿ ਫਿਰ ਉਹ ਸੋਚਣ ਲੱਗ ਪੈਣਗੀਆਂ, ‘ਰਾਜਾ ਅਹਸ਼ਵੇਰੋਸ਼ ਨੇ ਹੁਕਮ ਦਿੱਤਾ ਸੀ ਕਿ ਰਾਣੀ ਵਸ਼ਤੀ ਨੂੰ ਉਸਦੀ ਪਤਨੀ ਬਣਾਇਆ ਜਾਵੇ। ਉਸਨੂੰ ਉਸਦੇ ਸਾਮ੍ਹਣੇ ਲਿਆਂਦਾ ਜਾਣਾ ਚਾਹੀਦਾ ਸੀ, ਪਰ ਉਹ ਉਸਦੇ ਸਾਹਮਣੇ ਨਹੀਂ ਆਈ।’ ਅੱਜ ਦੇ ਦਿਨ ਫ਼ਾਰਸ ਅਤੇ ਮਾਦਈ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।

“ਇਸ ਲਈ, ਜੇ ਰਾਜੇ ਨੂੰ ਚੰਗਾ ਲੱਗੇ, ਤਾਂ ਉਹ ਇੱਕ ਸ਼ਾਹੀ ਫ਼ਰਮਾਨ ਜਾਰੀ ਕਰੇ ਅਤੇ ਇਸਨੂੰ ਫ਼ਾਰਸ ਅਤੇ ਮਾਦੀ ਦੇ ਨਿਯਮਾਂ ਵਿੱਚ ਲਿਖਿਆ ਜਾਵੇ, ਜੋ ਕਿ ਰੱਦ ਨਹੀਂ ਕੀਤਾ ਜਾ ਸਕਦਾ, ਕਿ ਵਸ਼ਤੀ ਕਦੇ ਵੀ ਰਾਜਾ ਅਹਸ਼ਵੇਰੋਸ਼ ਦੀ ਹਜ਼ੂਰੀ ਵਿੱਚ ਨਹੀਂ ਆਵੇਗੀ। ਨਾਲੇ ਰਾਜੇ ਨੂੰ ਉਸਦੀ ਸ਼ਾਹੀ ਪਦਵੀ ਕਿਸੇ ਹੋਰ ਔਰਤ ਨੂੰ ਦੇਣ ਦਿਓ ਜੋ ਉਸਦੇ ਨਾਲੋਂ ਬਿਹਤਰ ਹੈ। ਜਦ ਰਾਜਾ ਦਾ ਇਹ ਹੁਕਮ ਜਾਰੀ ਕੀਤਾ ਜਾਵੇਗਾ ਕਿ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”

ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ। ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।

Source notes (1)
  1. Footnote ਕੂਸ਼ ਅਰਥਾਤ ਨੀਲ ਨਦੀ ਦਾ ਉੱਪਰਲਾ ਖੇਤਰ

Biblica® Open Punjabi Contemporary Version 2025. Copyright © Biblica, Inc. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.