Skip to content
BibleKenya

Biblica® Open Punjabi Contemporary Version 2025

ਹਾਗੱਈ 2

ਸੱਤਵੇਂ ਮਹੀਨੇ ਦੇ ਇੱਕੀਵੇਂ ਤਰੀਕ, ਹੱਗਈ ਨਬੀ ਦੇ ਰਾਹੀਂ ਯਾਹਵੇਹ ਦਾ ਬਚਨ ਆਇਆ: “ਯਹੂਦਾਹ ਦੇ ਰਾਜਪਾਲ ਸ਼ਆਲਤੀਏਲ ਦੇ ਪੁੱਤਰ ਜ਼ਰੁੱਬਾਬੇਲ ਨਾਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ, ਪ੍ਰਧਾਨ ਜਾਜਕ, ਅਤੇ ਲੋਕਾਂ ਦੇ ਬਕੀਏ ਨਾਲ ਗੱਲ ਕਰ ਅਤੇ ਉਹਨਾਂ ਨੂੰ ਪੁੱਛੋ, ‘ਤੁਹਾਡੇ ਵਿੱਚੋਂ ਹੁਣ ਕੌਣ ਬਚਿਆ ਹੈ, ਜਿਸ ਨੇ ਇਸ ਭਵਨ ਦੀ ਪੁਰਾਣੀ ਸ਼ਾਨ ਦੇਖੀ ਹੈ? ਹੁਣ ਤੁਸੀਂ ਇਸ ਨੂੰ ਕਿਸ ਹਾਲਤ ਵਿੱਚ ਦੇਖਦੇ ਹੋ? ਕੀ ਤੁਹਾਨੂੰ ਇਹ ਮਹਿਸੂਸ ਨਹੀਂ ਹੁੰਦਾ ਕਿ ਇਹ ਹੁਣ ਕੁਝ ਵੀ ਨਹੀਂ ਹੈ? ਪਰ ਹੁਣ, ਹੇ ਜ਼ਰੁੱਬਾਬੇਲ ਤਕੜਾ ਹੋ, ਯਾਹਵੇਹ ਦਾ ਵਾਕ ਹੈ।’ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਸਰਦਾਰ ਜਾਜਕ ਤਕੜਾ ਹੋ ਜਾ। ਹੇ ਧਰਤੀ ਦੇ ਸਾਰੇ ਲੋਕੋ, ਤਕੜੇ ਬਣੋ, ਯਾਹਵੇਹ ਦਾ ਵਾਕ ਹੈ, ‘ਅਤੇ ਕੰਮ ਕਰੋ ਕਿਉਂਕਿ ਮੈਂ ਤੁਹਾਡੇ ਨਾਲ ਹਾਂ,’ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ‘ਇਹ ਉਹ ਨੇਮ ਹੈ ਜੋ ਮੈਂ ਤੁਹਾਡੇ ਨਾਲ ਮਿਸਰ ਤੋਂ ਬਾਹਰ ਨਿੱਕਲਦੇ ਸਮੇਂ ਬੰਨ੍ਹਿਆਂ ਸੀ। ਅਤੇ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ। ਡਰੋ ਨਾ।’

“ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਥੋੜ੍ਹੇ ਸਮੇਂ ਵਿੱਚ ਮੈਂ ਇੱਕ ਵਾਰ ਫਿਰ ਅਕਾਸ਼ ਅਤੇ ਧਰਤੀ, ਸਮੁੰਦਰ ਅਤੇ ਸੁੱਕੀ ਧਰਤੀ ਨੂੰ ਹਿਲਾ ਦਿਆਂਗਾ। ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ, ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ,’ ਸਰਬਸ਼ਕਤੀਮਾਨ ਦਾ ਯਾਹਵੇਹ ਵਾਕ ਹੈ। ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ‘ਚਾਂਦੀ ਮੇਰੀ ਹੈ ਅਤੇ ਸੋਨਾ ਮੇਰਾ ਹੈ। ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ,’ ਸਰਬਸ਼ਕਤੀਮਾਨ ਦਾ ਯਾਹਵੇਹ ਵਾਕ ਹੈ। ‘ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ,’ ਸਰਬਸ਼ਕਤੀਮਾਨ ਦਾ ਵਾਕ ਹੈ।”

ਭ੍ਰਿਸ਼ਟ ਲੋਕਾਂ ਲਈ ਅਸੀਸ

ਦਾਰਾ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੇ ਚੌਵੀਵੇਂ ਦਿਨ, ਹੱਗਈ ਨਬੀ ਨੂੰ ਯਾਹਵੇਹ ਦਾ ਬਚਨ ਆਇਆ: “ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਜਾਜਕਾਂ ਨੂੰ ਪੁੱਛੋ ਕਿ ਬਿਵਸਥਾ ਕੀ ਕਹਿੰਦੀ ਹੈ: ਜੇ ਕੋਈ ਵਿਅਕਤੀ ਆਪਣੇ ਕੁੜਤੇ ਦੀ ਝੋਲੀ ਵਿੱਚ ਪਵਿੱਤਰ ਮਾਸ ਚੁੱਕਦਾ ਹੈ, ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ?’ ”

ਤਾਂ ਜਾਜਕਾਂ ਨੇ ਉੱਤਰ ਦਿੱਤਾ, “ਨਹੀਂ।”

ਫੇਰ ਹੱਗਈ ਨੇ ਆਖਿਆ, “ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?”

ਤਾਂ ਜਾਜਕਾਂ ਨੇ ਉੱਤਰ ਦਿੱਤਾ, “ਉਹ ਅਸ਼ੁੱਧ ਹੋਵੇਗੀ।”

ਫੇਰ ਹੱਗਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਾਹਵੇਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।

“ ‘ਹੁਣ ਅੱਜ ਦੇ ਦਿਨ ਤੋਂ ਇਸ ਗੱਲ ਵੱਲ ਧਿਆਨ ਨਾਲ ਸੋਚੋ, ਵੇਖੋ ਕਿ ਯਾਹਵੇਹ ਦੇ ਭਵਨ ਵਿੱਚ ਇੱਕ ਪੱਥਰ ਦੂਜੇ ਉੱਤੇ ਰੱਖੇ ਜਾਣ ਤੋਂ ਪਹਿਲਾਂ ਕਿਹੋ ਜਿਹੇ ਹਾਲਾਤ ਸਨ। ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਦਾਖਰਸ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ। ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਾਹਵੇਹ ਦਾ ਵਾਕ ਹੈ। ਇਸ ਦਿਨ ਤੋਂ, ਨੌਵੇਂ ਮਹੀਨੇ ਦੇ ਚੌਵੀਵੇਂ ਦਿਨ ਤੋਂ, ਉਸ ਦਿਨ ਵੱਲ ਧਿਆਨ ਨਾਲ ਸੋਚੋ ਜਦੋਂ ਯਾਹਵੇਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ। ਧਿਆਨ ਨਾਲ ਸੋਚੋ: ਕੀ ਅਜੇ ਵੀ ਕੋਠੇ ਵਿੱਚ ਕੋਈ ਬੀਜ ਹੈ? ਹੁਣ ਤੱਕ, ਅੰਗੂਰੀ ਵੇਲ ਅਤੇ ਹੰਜੀਰ, ਅਨਾਰ ਅਤੇ ਜ਼ੈਤੂਨ ਦੇ ਰੁੱਖਾਂ ਨੇ ਫਲ ਨਹੀਂ ਦਿੱਤਾ ਹੈ।

“ ‘ਇਸ ਦਿਨ ਤੋਂ ਮੈਂ ਤੈਨੂੰ ਅਸੀਸ ਦੇਵਾਂਗਾ।’ ”

ਜ਼ਰੁੱਬਾਬਲ ਯਾਹਵੇਹ ਦੀ ਦਸਤਖਤ ਵਾਲੀ ਮੁੰਦਰੀ

ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਾਹਵੇਹ ਦਾ ਬਚਨ ਹੱਗਈ ਨਬੀ ਕੋਲ ਦੂਜੀ ਵਾਰ ਆਇਆ “ਯਹੂਦਾਹ ਦੇ ਰਾਜਪਾਲ ਜ਼ਰੁੱਬਾਬੇਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾ ਦਿਆਂਗਾ। ਮੈਂ ਸ਼ਾਹੀ ਤੱਖ਼ਤਾਂ ਨੂੰ ਉਲਟਾ ਦਿਆਂਗਾ ਅਤੇ ਵਿਦੇਸ਼ੀ ਰਾਜਾਂ ਦੀ ਸ਼ਕਤੀ ਨੂੰ ਭੰਨ ਸੁੱਟਾਂਗਾ। ਮੈਂ ਰਥਾਂ ਅਤੇ ਉਨ੍ਹਾਂ ਦੇ ਚਾਲਕਾਂ ਨੂੰ ਉਖਾੜ ਸੁੱਟਾਂਗਾ; ਘੋੜੇ ਅਤੇ ਉਨ੍ਹਾਂ ਦੇ ਸਵਾਰ ਡਿੱਗ ਪੈਣਗੇ, ਹਰੇਕ ਆਪਣੇ ਭਰਾ ਦੀ ਤਲਵਾਰ ਨਾਲ।

“ਉਸ ਦਿਨ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ‘ਹੇ ਮੇਰੇ ਸੇਵਕ ਸ਼ਆਲਤੀਏਲ ਦੇ ਪੁੱਤਰ ਜ਼ਰੁੱਬਾਬੇਲ, ਮੈਂ ਤੈਨੂੰ ਲੈ ਜਾਵਾਂਗਾ,’ ਯਾਹਵੇਹ ਦਾ ਵਾਕ ਹੈ।”

Biblica® Open Punjabi Contemporary Version 2025. Copyright © Biblica, Inc. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.