Biblica® Open Punjabi Contemporary Version 2025
ਗਿਣਤੀ 29
ਤੁਰ੍ਹੀਆਂ ਦਾ ਤਿਉਹਾਰ
“ ‘ਸੱਤਵੇਂ ਮਹੀਨੇ ਦੇ ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਇਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ। ਯਾਹਵੇਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਓ, ਅਰਥਾਤ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਬੱਚੇ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਵਧੀਆ ਆਟੇ ਦੇ ਤਿੰਨ ਦਸਵੇਂ ਹਿੱਸੇ1 ਦੀ ਅਨਾਜ਼ ਦੀ ਭੇਟ ਚੜ੍ਹਾਓ। ਭੇਡੂ ਦੇ ਨਾਲ, ਦੋ ਦਸਵੰਧ2; ਅਤੇ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ, ਇੱਕ-ਦਸਵਾਂ ਹਿੱਸਾ3। ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਚੜ੍ਹਾਇਆ ਜਾਵੇ। ਇਸ ਤੋਂ ਇਲਾਵਾ ਮਹੀਨੇ ਅਤੇ ਰੋਜ਼ਾਨਾ ਦੀਆਂ ਹੋਮ ਦੀਆਂ ਭੇਟਾਂ ਅਤੇ ਉਹਨਾਂ ਦੇ ਨਾਲ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਓ। ਇਹ ਭੋਜਨ ਦੀ ਭੇਟ ਯਾਹਵੇਹ ਲਈ ਸੁਗੰਧਤਾ ਦੀ ਅੱਗ ਦੀ ਭੇਂਟ ਹੋਵੇ।
ਪ੍ਰਾਸਚਿਤ ਦਾ ਦਿਨ
“ ‘ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਆਪਣੇ ਆਪ ਤੋਂ ਇਨਕਾਰ ਕਰੋ, ਅਤੇ ਕੋਈ ਕੰਮ-ਧੰਦਾ ਨਾ ਕਰਨਾ। ਤੁਸੀਂ ਯਾਹਵੇਹ ਲਈ ਪ੍ਰਸੰਨ ਕਰਨ ਲਈ ਸੁਗੰਧਤਾ ਦੀ ਹੋਮ ਬਲੀ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡ ਦੇ ਬੱਚੇ ਦੀ ਹੋਮ ਬਲੀ ਚੜ੍ਹਾਓ ਇਹ ਸਾਰੇ ਦੋਸ਼ ਰਹਿਤ ਹੋਣ। ਬਲਦ ਦੇ ਨਾਲ ਇੱਕ ਏਫਾਹ ਦਾ ਤਿੰਨ ਦਸਵਾਂ ਹਿੱਸਾ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਭੇਟ ਚੜ੍ਹਾਓ ਅਤੇ ਭੇਡੂ ਦੇ ਨਾਲ, ਦੋ-ਦਸਵੇਂ ਹਿੱਸੇ, ਅਰਥਾਤ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ। ਪ੍ਰਾਸਚਿਤ ਲਈ ਪਾਪ ਦੀ ਭੇਟ ਅਤੇ ਉਸ ਦੇ ਅਨਾਜ ਦੀ ਭੇਟ ਦੇ ਨਾਲ ਅਤੇ ਉਹਨਾਂ ਦੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਚੜ੍ਹਾਇਆ ਜਾਵੇ।
ਤੰਬੂਆਂ ਦਾ ਤਿਉਹਾਰ
“ ‘ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ, ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਸੱਤ ਦਿਨਾਂ ਲਈ ਯਾਹਵੇਹ ਲਈ ਇੱਕ ਤਿਉਹਾਰ ਮਨਾਓ। ਅਤੇ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਾਹਵੇਹ ਲਈ ਚੜ੍ਹਾਓ ਅਤੇ ਇੱਕ ਭੋਜਨ ਦੀ ਭੇਟ ਵਿੱਚ ਤੇਰ੍ਹਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ, ਸਾਰੇ ਦੋਸ਼ ਰਹਿਤ ਹੋਣ। ਤੇਰ੍ਹਾਂ ਬਲਦਾਂ ਵਿੱਚੋਂ ਹਰੇਕ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾਏ ਹੋਏ ਵਧੀਆ ਆਟੇ ਦੀ ਭੇਟ ਚੜ੍ਹਾਓ ਅਤੇ ਦੋ ਭੇਡੂਆਂ ਵਿੱਚੋਂ ਹਰੇਕ ਨਾਲ, ਦੋ-ਦਸਵੇਂ ਹਿੱਸੇ, ਅਤੇ ਚੌਦਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ। ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਭੇਟ ਕਰਕੇ ਚੜ੍ਹਾਓ।
“ ‘ਦੂਜੇ ਦਿਨ ਬਾਰਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਪਾਪ ਦੀ ਭੇਟ ਵਜੋਂ ਇੱਕ ਬੱਕਰਾ, ਉਸ ਦੇ ਨਾਲ ਅਨਾਜ਼ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਦੇ ਨਾਲ ਨਿਯਮਤ ਹੋਮ ਦੀ ਭੇਟ ਚੜ੍ਹਾਓ।
“ ‘ਤੀਜੇ ਦਿਨ ਗਿਆਰਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਇੱਕ ਬੱਕਰਾ ਪਾਪ ਦੀ ਭੇਟ ਨਾਲ, ਨਿਯਮਤ ਹੋਮ ਦੀ ਬਲੀ ਦੇ ਨਾਲ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਓ।
“ ‘ਚੌਥੇ ਦਿਨ ਦਸ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇਂ।
“ ‘ਪੰਜਵੇਂ ਦਿਨ ਨੌਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਅਤੇ ਹੋਮ ਬਲੀ ਅਤੇ ਉਸ ਦੇ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਅਲੱਗ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇ।
“ ‘ਛੇਵੇਂ ਦਿਨ ਅੱਠ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਲੇਲੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਇੱਕ ਬੱਕਰਾ ਪਾਪ ਦੀ ਭੇਟ ਵਜੋਂ, ਨਿਯਮਤ ਹੋਮ ਬਲੀ ਦੇ ਨਾਲ ਉਸ ਦੇ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਓ।
“ ‘ਸੱਤਵੇਂ ਦਿਨ ਸੱਤ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ। ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਅਤੇ ਹੋਮ ਬਲੀ ਅਤੇ ਉਸ ਦੇ ਅਨਾਜ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।
“ ‘ਅੱਠਵੇਂ ਦਿਨ ਇੱਕ ਸਮਾਪਤੀ ਵਿਸ਼ੇਸ਼ ਸਭਾ ਰੱਖੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਪਰ ਤੁਸੀਂ ਯਾਹਵੇਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਅਰਥਾਤ ਇੱਕ ਬਲਦ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ। ਬਲਦ, ਭੇਡੂ ਅਤੇ ਲੇਲੇ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ। ਅਤੇ ਹੋਮ ਬਲੀ ਅਤੇ ਉਸ ਦੇ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਅਲੱਗ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇ।
“ ‘ਤੁਸੀਂ ਜੋ ਸੁੱਖਣਾ ਸੁੱਖਦੇ ਹੋ ਅਤੇ ਆਪਣੀ ਮਰਜ਼ੀ ਦੀਆਂ ਭੇਟਾਂ ਤੋਂ ਇਲਾਵਾ, ਇਨ੍ਹਾਂ ਨੂੰ ਆਪਣੇ ਠਹਿਰਾਏ ਗਏ ਤਿਉਹਾਰਾਂ ਉੱਤੇ ਯਾਹਵੇਹ ਨੂੰ ਚੜ੍ਹਾਓ, ਤੁਹਾਡੀਆਂ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ।’ ”
ਮੋਸ਼ੇਹ ਨੇ ਇਸਰਾਏਲੀਆਂ ਨੂੰ ਉਹ ਸਭ ਕੁਝ ਦੱਸਿਆ ਜੋ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ।
Source notes (3)
- Footnote ਇਹ ਲਗਭਗ 5 ਕਿਲੋਗ੍ਰਾਮ
- Footnote ਇਹ ਲਗਭਗ 3.2 ਕਿਲੋਗ੍ਰਾਮ
- Footnote ਇਹ ਲਗਭਗ 1.6 ਕਿਲੋਗ੍ਰਾਮ
Biblica® Open Punjabi Contemporary Version 2025. Copyright © Biblica, Inc. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-11-09.