Skip to content
BibleKenya

Indian Revised Version (IRV) Punjabi - 2019

ਹੋਸ਼ੇ 8

ਮੂਰਤੀ ਪੂਜਾ ਦੇ ਲਈ ਇਸਰਾਏਲ ਦਾ ਵਿਰੋਧ

ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ!

ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ,

ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ,

ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।

ਉਹ ਮੇਰੀ ਦੁਹਾਈ ਦਿੰਦੇ ਹਨ, -

ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!

ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ,

ਵੈਰੀ ਉਹ ਦਾ ਪਿੱਛਾ ਕਰੇਗਾ।

ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ,

ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ।

ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ,

ਤਾਂ ਕਿ ਉਹ ਮਿਟਾਏ ਜਾਣ।

ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ!

ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ।

ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?

ਇਸਰਾਏਲ ਤੋਂ ਇਹ ਤਾਂ ਹੈ

ਕਾਰੀਗਰ ਨੇ ਉਹ ਨੂੰ ਬਣਾਇਆ,

ਅਤੇ ਉਹ ਪਰਮੇਸ਼ੁਰ ਨਹੀਂ ਹੈ,

ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।

ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ!

ਕੋਈ ਖੜ੍ਹੀ ਫ਼ਸਲ ਨਹੀਂ,

ਸਿੱਟਾ ਆਟਾ ਨਹੀਂ ਦੇਵੇਗਾ,

ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!

ਇਸਰਾਏਲ ਨਿਗਲਿਆ ਗਿਆ,

ਹੁਣ ਉਹ ਕੌਮਾਂ ਦੇ ਵਿੱਚ ਨਾਪਸੰਦ ਬਰਤਨ ਵਰਗਾ ਹੈ।

ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ,

ਜਿਵੇਂ ਇੱਕ ਜੰਗਲੀ ਗਧਾ ਇਕੱਲਾ ਅਵਾਰਾ ਹੋਵੇ।

ਇਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ।

ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ,

ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ।

ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।

ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ,

ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।

ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ,

ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।

ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ

ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ,

ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ।

ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ,

ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, -

ਉਹ ਮਿਸਰ ਨੂੰ ਮੁੜ ਜਾਣਗੇ।

ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ,

ਅਤੇ ਮਹਿਲ1 ਬਣਾਏ,

ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ,

ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ,

ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।

Source notes (1)
  1. Footnote ਮੰਦਿਰ

Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.