Indian Revised Version (IRV) Punjabi - 2019
ਯਿਰਮਿਯਾਹ 28
ਯਿਰਮਿਯਾਹ ਅਤੇ ਹਨਨਯਾਹ ਨਬੀ
ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ! ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ। ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ! ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ। ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ! ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।
Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-11-09.