Skip to content
BibleKenya

Indian Revised Version (IRV) Punjabi - 2019

ਯਿਰਮਿਯਾਹ 35

ਯਿਰਮਿਯਾਹ ਅਤੇ ਰਕਾਬ ਦੇ ਵੰਸ਼ਜ

ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓ ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ ਅਸੀਂ ਤੰਬੂਆਂ ਵਿੱਚ ਵੱਸੇ ਹਾਂ ਅਤੇ ਅਸੀਂ ਸਭ ਕੁਝ ਓਵੇਂ ਮੰਨਿਆ ਅਤੇ ਕੀਤਾ ਜਿਵੇਂ ਸਾਡੇ ਪਿਤਾ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਜਦ ਬਾਬਲ ਦਾ ਰਾਜਾ ਨਬੂਕਦਨੱਸਰ ਇਸ ਦੇਸ ਉੱਤੇ ਚੜ੍ਹ ਆਇਆ ਤਦ ਅਸੀਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ। ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਜਾ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ ਰੇਕਾਬ ਦੇ ਪੁੱਤਰ ਯੋਨਾਦਾਬ ਦੇ ਪੁੱਤਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਇਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ। ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।

Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.