Skip to content
BibleKenya

Indian Revised Version (IRV) Punjabi - 2019

ਯਿਰਮਿਯਾਹ 39

ਯਰੂਸ਼ਲਮ ਦਾ ਪਤਨ

ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

ਯਿਰਮਿਯਾਹ ਨੂੰ ਛੱਡਿਆ ਜਾਣਾ

ਤਾਂ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।

ਅਬਦ-ਮਲਕ ਦੇ ਲਈ ਆਸਾ

ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈਅ ਖਾਂਦਾ ਹੈ ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।

Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.