Skip to content
BibleKenya

Indian Revised Version (IRV) Punjabi - 2019

ਅੱਯੂਬ 35

ਅਲੀਹੂ ਦਾ ਬਚਨ

ਫੇਰ ਅਲੀਹੂ ਨੇ ਹੋਰ ਇਹ ਆਖਿਆ,

“ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ,

ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?

ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ?

ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ?

“ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।

ਅਕਾਸ਼ ਵੱਲ ਤੱਕ ਅਤੇ ਵੇਖ,

ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!

ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ,

ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?

ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ,

ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ?

ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ,

ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।

“ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ,

ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ।

ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ,

ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?

ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ

ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?

ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ,

ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ।

ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ,

ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,

ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ,

ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!

ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ,

ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ,

ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”

Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.