Indian Revised Version (IRV) Punjabi - 2019
ਜ਼ਬੂਰ 12
ਸਹਾਇਤਾ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ।
ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ,
ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ,
ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ
ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ।
ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ,
ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ,
ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
ਯਹੋਵਾਹ ਦੇ ਬਚਨ ਪਾਕ ਬਚਨ ਹਨ,
ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ,
ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ,
ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।
ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ,
ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-11-09.