Skip to content
BibleKenya

Indian Revised Version (IRV) Punjabi - 2019

ਜ਼ਬੂਰ 47

ਸਰਬ ਉੱਚ ਰਾਜਾ

ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ।

ਹੇ ਸਭ ਲੋਕੋ, ਤਾੜੀਆਂ ਵਜਾਓ,

ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,

ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ,

ਉਹ ਸਾਰੇ ਜਗਤ ਦਾ ਮਹਾਰਾਜਾ ਹੈ!

ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ,

ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।

ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ,

ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।

ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ,

ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।

ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ,

ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!

ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ,

ਸੁਰ ਤਾਲ ਨਾਲ ਅਰਾਧਨਾ ਕਰੋ!

ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ,

ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।

ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ,

ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ।

ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ,

ਉਹ ਅੱਤ ਮਹਾਨ ਹੈ!

Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.