Skip to content
BibleKenya

Indian Revised Version (IRV) Punjabi - 2019

ਜ਼ਬੂਰ 52

ਪਰਮੇਸ਼ੁਰ ਦਾ ਨਿਆਂ ਅਤੇ ਕਿਰਪਾ

ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ।

ਹੇ ਸੂਰਬੀਰ, ਤੂੰ ਬੁਰਿਆਈ1 ਉੱਤੇ ਕਿਉਂ ਘਮੰਡ ਕਰਦਾ ਹੈਂ?

ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।

ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ

ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!

ਤੂੰ ਬੁਰਿਆਈ ਨੂੰ ਭਲਿਆਈ ਨਾਲੋਂ,

ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।

ਹੇ ਛਲ ਵਾਲੀ ਜੀਭ,

ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!

ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ,

ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ,

ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।

ਧਰਮੀ ਵੀ ਵੇਖਣਗੇ ਅਤੇ ਡਰਨਗੇ,

ਅਤੇ ਉਸ ਉੱਤੇ ਹੱਸਣਗੇ,

ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ

ਆਪਣਾ ਗੜ੍ਹ ਨਹੀਂ ਮੰਨਿਆ ਸੀ,

ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ,

ਅਤੇ ਆਪਣੇ ਲੋਭ ਵਿੱਚ ਪੱਕਾ ਸੀ!

ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ

ਰੁੱਖ ਵਰਗਾ ਹਾਂ,

ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ

ਭਰੋਸਾ ਰੱਖਿਆ ਹੈ।

ਮੈਂ ਸਦਾ ਤੇਰਾ ਧੰਨਵਾਦ ਕਰਾਂਗਾ,

ਕਿਉਂ ਜੋ ਤੂੰ ਇਹ ਕੀਤਾ ਹੈ,

ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ

ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ2।

Source notes (2)
  1. Footnote ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ
  2. Footnote ਮੈਂ ਤੇਰੇ ਨਾਮ ਵਿੱਚ ਉਡੀਕ ਕਰਾਂਗਾ ਜੋ ਤੇਰੇ ਸੰਤਾਂ ਅੱਗੇ ਭਲਾ ਹੈ

Indian Revised Version (IRV) Punjabi - 2019. Copyright © Bridge Connectivity Solutions Pvt. Ltd. Licensed under CC BY-SA 4.0. Source: Open.Bible. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-11-09.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.