Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਰਾਜਾ 17

ਏਲੀਯਾਹ ਨਬੀ ਅਤੇ ਅਕਾਲ

ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ। ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ। ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ। ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ। ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ। ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।

ਏਲੀਯਾਹ ਅਤੇ ਸਾਰਫਥ ਦੀ ਵਿਧਵਾ

ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ। ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ। ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ। ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ। ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ। ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ। ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ। ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ। ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ? ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ। ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ। ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ। ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ। ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ! ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.