Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਤ 27

ਯਹੂਦਾਹ ਵਿੱਚ ਯੋਥਾਮ ਦਾ ਰਾਜ

2 ਰਾਜਾ 15:32-38

ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.