ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਦਾਨੀਏਲ 11
ਦਾਰਾ ਮਾਦੀ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਹੀ ਸੀ ਜੋ ਖੜਾ ਸੀ, ਇਸ ਕਰਕੇ ਜੋ ਉਹ ਨੂੰ ਪੱਕਾ ਕਰਾਂ ਅਤੇ ਜ਼ੋਰ ਦੇਵਾਂ
ਮਿਸਰ ਅਤੇ ਸੀਰੀਯਾ ਦੇ ਰਾਜ
ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ। ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ। ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਾਰ ਪੌਣਾਂ ਵੱਲ ਵੰਡਿਆ ਜਾਵੇਗਾ, ਪਰ ਉਸ ਦੇ ਵੰਸ਼ੀਆਂ ਕੋਲ ਨਾ ਜਾਵੇਗਾ। ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ, ਕੋਈ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਵੇਗਾ ਅਤੇ ਜੋ ਉਸ ਤੋਂ ਵੱਖਰੇ ਹਨ, ਉਹਨਾਂ ਲਈ ਹੋਵੇਗਾ। ਦੱਖਣ ਦਾ ਰਾਜਾ1 ਜਿੱਤ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ, ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ। ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ2 ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ। ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ। ਉਹ ਇੱਕ ਫ਼ੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹਮਲਾ ਕਰ ਕੇ ਉਹਨਾਂ ਨੂੰ ਹਰਾਵੇਗਾ। ਉਹ ਉਹਨਾਂ ਦੇ ਦੇਵਤਿਆਂ ਨੂੰ ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਹਨਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਸਾਲਾਂ ਤੱਕ ਉਹ ਉੱਤਰ ਦੇ ਰਾਜੇ ਨੂੰ ਛੇੜਨ ਤੋਂ ਰਹੇਗਾ। ਫਿਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ। ਉਹ ਦੇ ਪੁੱਤਰ ਯੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫ਼ੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ, ਫੈਲੇਗੀ ਤੇ ਲੰਘੇਗੀ ਅਤੇ ਉਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ ਅਤੇ ਦੱਖਣ ਦੇ ਰਾਜੇ ਦਾ ਕ੍ਰੋਧ ਜਾਗੇਗਾ ਅਤੇ ਉਹ ਨਿੱਕਲ ਕੇ ਉਸ ਦੇ ਨਾਲ, ਹਾਂ, ਉੱਤਰ ਦੇ ਰਾਜੇ ਦੇ ਨਾਲ ਲੜਾਈ ਕਰੇਗਾ ਅਤੇ ਵੱਡਾ ਦਲ ਲੈ ਕੇ ਆਵੇਗਾ ਅਤੇ ਉਹ ਵੱਡਾ ਦਲ ਉਸ ਦੇ ਹੱਥ ਵਿੱਚ ਦਿੱਤਾ ਜਾਵੇਗਾ। ਭੀੜ ਚੁੱਕੀ ਜਾਏਗੀ ਅਤੇ ਉਹ ਦੇ ਦਿਲ ਵਿੱਚ ਹੰਕਾਰ ਹੋਵੇਗਾ ਅਤੇ ਉਹ ਦਸ ਹਜ਼ਾਰਾਂ ਨੂੰ ਡੇਗੇਗਾ ਪਰ ਉਹ ਨਾ ਜਿੱਤੇਗਾ। ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ। ਉਹਨੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਤੇਰੇ ਲੋਕਾਂ3 ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਉਹ ਡਿੱਗ ਪੈਣਗੇ। ਕਿਉਂ ਜੋ ਉੱਤਰ ਦਾ ਰਾਜਾ ਆਵੇਗਾ, ਦਮਦਮਾ ਬਣਾਵੇਗਾ, ਪੱਕੇ-ਪੱਕੇ ਸ਼ਹਿਰਾਂ ਨੂੰ ਲੈ ਲਵੇਗਾ, ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨਾ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ। ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ। ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ। ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਹਨਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ। ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ, ਸਗੋਂ ਉਸ ਉਲਾਂਭੇ ਨੂੰ ਉਸੇ ਉੱਤੇ ਫੇਰ ਦੇਵੇਗਾ। ਤਦ ਆਪਣੇ ਦੇਸ ਦੇ ਕੋਟਾਂ ਵੱਲ ਮੂੰਹ ਮੋੜੇਗਾ ਪਰ ਉਹ ਟੱਕਰ ਖਾਏਗਾ ਅਤੇ ਡਿੱਗ ਪਏਗਾ, ਫਿਰ ਉਹ ਲੱਭਿਆ ਨਾ ਜਾਵੇਗਾ। ਉਹ ਦੇ ਥਾਂ ਉੱਤੇ ਇੱਕ ਹੋਰ ਉੱਠੇਗਾ ਜੋ ਉਸ ਸੋਹਣੇ ਰਾਜ ਦੇ ਵਿਚਕਾਰ ਚੁੰਗੀ ਨੂੰ ਭੇਜੇਗਾ ਪਰ ਉਹ ਥੋੜ੍ਹਿਆਂ ਦਿਨਾਂ ਵਿੱਚ ਹੀ ਨਸ਼ਟ ਹੋ ਜਾਵੇਗਾ, ਨਾ ਕ੍ਰੋਧ ਨਾਲ, ਨਾ ਹੀ ਲੜਾਈ ਨਾਲ।
ਸੀਰੀਯਾ ਦਾ ਦੁਸ਼ਟ ਰਾਜਾ
ਫਿਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਉਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਓ ਦੇ ਵੇਲੇ ਆਵੇਗਾ ਲੱਲੋ-ਪੱਤੋ ਕਰ ਕੇ ਰਾਜ ਲੈ ਲਵੇਗਾ। ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ4 ਵੀ ਨਾਲੇ ਹੀ ਅਤੇ ਜਦੋਂ ਉਸ ਦੇ ਨਾਲ ਤਕਰਾਰ ਕੀਤਾ ਜਾਵੇਗਾ ਤਾਂ ਉਹ ਅੱਗੋਂ ਢੁੱਚਰ ਡਾਹੇਗਾ ਕਿਉਂ ਜੋ ਉਹ ਚੜ੍ਹਾਈ ਕਰੇਗਾ ਅਤੇ ਥੋੜੇ ਜਿਹੇ ਲੋਕਾਂ ਦੀ ਸਹਾਇਤਾ ਦੇ ਨਾਲ ਵੱਡਾ ਬਣੇਗਾ। ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪੁਰਖਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ। ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ। ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਖਾਂਦੇ ਹਨ ਉਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫ਼ੌਜ ਆਫ਼ਰੇਗੀ ਅਤੇ ਢੇਰ ਸਾਰੇ ਮਾਰੇ ਜਾਣਗੇ। ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ। ਤਦ ਉਹ ਵੱਡੇ ਧੰਨ ਨਾਲ ਆਪਣੇ ਦੇਸ ਵਿੱਚ ਮੁੜ ਜਾਵੇਗਾ, ਉਸ ਦਾ ਮਨ ਪਵਿੱਤਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ। ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ। ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ। ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ। ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਹਨਾਂ ਨੂੰ ਉਹ ਲੱਲੋ-ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਪਛਾਣਦੇ ਹਨ ਉਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ। ਜਦ ਉਹ ਤਬਾਹ ਹੋਣਗੇ ਤਦ ਉਹਨਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ-ਪੱਤੋ ਕਰਕੇ ਉਹਨਾਂ ਨਾਲ ਰਲ ਜਾਣਗੇ। ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਆਖਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ। ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ। ਉਹ ਆਪਣੇ ਪੁਰਖਿਆਂ ਦੇ ਦੇਵਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਔਰਤਾਂ ਦੀ, ਨਾ ਹੀ ਕਿਸੇ ਦੇਵਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ। ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦੇਵਤੇ ਦਾ ਜਿਹ ਨੂੰ ਉਸ ਦੇ ਪਿਉ-ਦਾਦੇ ਨਹੀਂ ਜਾਂਦੇ ਸਨ ਸੋਨੇ, ਚਾਂਦੀ, ਬਹੁਮੁੱਲੇ ਪੱਥਰ ਅਤੇ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ। ਉਹ ਸਾਰਿਆਂ ਨਾਲੋਂ ਪੱਕੀਆਂ ਕੋਟਾਂ ਦੇ ਵਿਰੁੱਧ ਪਰਾਏ ਦੇਵਤੇ ਦੀ ਸਹਾਇਤਾ ਨਾਲ ਕੰਮ ਕਰੇਗਾ5, ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਹਨਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ। ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫ਼ਰੇਗਾ ਅਤੇ ਲੰਘੇਗਾ। ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ। ਉਹ ਆਪਣਾ ਹੱਥ ਦੇਸਾਂ ਉੱਤੇ ਚਲਾਵੇਗਾ ਅਤੇ ਮਿਸਰ ਦੇਸ ਵੀ ਛੁਟਕਾਰਾ ਨਾ ਪਾਏਗਾ। ਪਰ ਉਹ ਸੋਨੇ, ਚਾਂਦੀ ਦੇ ਖਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਤੇ ਕੂਸ਼ੀ ਉਸ ਦੇ ਮਗਰ ਲੱਗਣਗੇ। ਪਰ ਚੜ੍ਹਦੇ ਅਤੇ ਉੱਤਰ ਵੱਲ ਦੀਆਂ ਖ਼ਬਰਾਂ ਉਸ ਨੂੰ ਘਬਰਾਉਣਗੀਆਂ, ਇਸ ਲਈ ਉਹ ਵੱਡੇ ਕ੍ਰੋਧ ਨਾਲ ਨਿੱਕਲੇਗਾ ਜੋ ਬਹੁਤਿਆਂ ਦਾ ਨਾਸ ਕਰੇ ਅਤੇ ਉਹਨਾਂ ਨੂੰ ਮੂਲੋਂ ਮਿਟਾ ਸੁੱਟੇ। ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਰਬਤ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।
Source notes (5)
- Footnote ਮਿਸਰ ਦੇਸ ਦਾ ਰਾਜਾ
- Footnote ਸੀਰੀਯਾ ਦਾ ਰਾਜਾ
- Footnote ਤੇਰੇ ਯਹੂਦੀਆਂ ਵਿੱਚੋਂ
- Footnote ਯਹੂਦੀ ਮਹਾਂ ਜਾਜਕ
- Footnote ਆਪਣੀ ਸ਼ਹਿਰ ਪਨਾਹ ਦੀ ਰਾਖੀ ਲਈ ਪਰਾਏ ਦੇਵਤਿਆਂ ਦੇ ਪੁਜਾਰੀਆਂ ਦੀ ਮਦਦ ਭਾਲੇਗਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.