Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਬਿਵਸਥਾ 25

“ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ। ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ। ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।

“ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”

ਮਰੇ ਹੋਏ ਭਰਾ ਦੇ ਪ੍ਰਤੀ ਜ਼ਿੰਮੇਵਾਰੀ

ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ। ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ। ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।” ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।” ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।” ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”

ਹੋਰ ਨਿਯਮ

“ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ, ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ।

“ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ। ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ। ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ। ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।

ਅਮਾਲੇਕ ਨੂੰ ਨਾਸ ਕਰਨ ਦਾ ਹੁਕਮ

“ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ, ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ। ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.