Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਕੂਚ 25

ਪਵਿੱਤਰ ਸਥਾਨ ਦੇ ਲਈ ਭੇਂਟ

ਕੂਚ 35:4-9

ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ ਇਸਰਾਏਲੀਆਂ ਨੂੰ ਆਖ ਕਿ ਉਹ ਮੇਰੇ ਲਈ ਭੇਟ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰੇ ਲਈ ਭੇਟ ਲਿਓ। ਇਹ ਉਹ ਭੇਟ ਹੈ ਜਿਹੜੀ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ ਨੀਲਾ, ਬੈਂਗਣੀ, ਕਿਰਮਚੀ ਰੰਗ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਦੀ ਧੂਪ ਦਾ ਮਸਾਲਾ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ। ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।

ਨੇਮ ਦਾ ਸੰਦੂਕ

ਕੂਚ 37:1-9

ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ। ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫ਼ੇਰੇ ਬਣਾਈਂ। ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ। ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ। ਤੂੰ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਵੀਂ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ। ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਉਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ। ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ। ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੋਵੇ। ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ। ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ। ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ। ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ। ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।

ਪਵਿੱਤਰ ਮੇਜ਼

ਕੂਚ 37:10-16

ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ। ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ। ਤੂੰ ਉਹ ਦੇ ਲਈ ਚੁਫ਼ੇਰੇ ਇੱਕ ਚੱਪਾ ਕਿਨਾਰੀ ਬਣਾਈਂ ਅਤੇ ਤੂੰ ਕਿਨਾਰੀ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ। ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ। ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ। ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ। ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਲ੍ਹਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ। ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ।

ਸੋਨੇ ਦੇ ਦੀਵਟ

ਕੂਚ 37:17-24

ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ। ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ। ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ। ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ। ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ। ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ। ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ ਅਤੇ ਕੁੰਦਨ ਸੋਨੇ ਦੇ ਇੱਕ ਮਣ1 ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ। ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ।

Source notes (1)
  1. Footnote 35 ਕਿੱਲੋ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.