ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਯਿਰਮਿਯਾਹ 37
ਯਿਰਮਿਯਾਹ ਦੇ ਰਾਜਾ ਸਿਦਕੀਯਾਹ ਦੀ ਬੇਨਤੀ
ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ। ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ। ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।
ਯਿਰਮਿਯਾਹ ਦੀ ਕੈਦ ਅਤੇ ਉਸ ਦਾ ਛੁਟਕਾਰਾ
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ! ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ? ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ? ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.