Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਯਿਰਮਿਯਾਹ 38

ਯਿਰਮਿਯਾਹ ਇੱਕ ਅੰਨ੍ਹੇ ਖੂਹ ਵਿੱਚ

ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ। ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

ਸਿਦਕੀਯਾਹ ਦਾ ਯਿਰਮਿਯਾਹ ਤੋਂ ਸਲਾਹ ਮੰਗਣਾ

ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, - ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ। ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ। ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ? ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.