Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 101

ਧਰਮੀ ਜੀਵਨ ਬਿਤਾਉਣ ਦੇ ਲਈ ਸੰਕਲਪ

ਦਾਊਦ ਦਾ ਭਜਨ

ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ,

ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।

ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ,

ਤੂੰ ਮੇਰੇ ਕੋਲ ਕਦੋਂ ਆਵੇਂਗਾ?

ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।

ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ,

ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ,

ਉਹ ਮੈਨੂੰ ਨਾ ਚੰਬੜੇਗੀ

ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ,

ਮੈਂ ਬੁਰਿਆਈ ਨੂੰ ਨਾ ਜਾਣਾਂਗਾ।

ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ,

ਮੈਂ ਉਹ ਨੂੰ ਮਿਟਾ ਦਿਆਂਗਾ,

ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।

ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ,

ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।

ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ,

ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।

ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ,

ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.