Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 110

ਪਰਮੇਸ਼ੁਰ ਅਤੇ ਉਸ ਦਾ ਚੁਣਿਆ ਹੋਇਆ ਰਾਜਾ

ਦਾਊਦ ਦਾ ਭਜਨ

ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ

ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।

ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ,

ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।

ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ,

ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ,

ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।1

ਪ੍ਰਭੂ ਤੇਰੇ ਸੱਜੇ ਹੱਥ ਤੇ ਹੈ,

ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ,

ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।

ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ,

ਤਾਂ ਹੀ ਉਹ ਸਿਰ ਉੱਚਾ ਕਰੇਗਾ।

Source notes (1)
  1. Footnote ਦੇਖੋ ਇਬਰਾਨੀਆਂ 5:6, 6:20, 7: 17,21

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.