ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 112
ਪਰਮੇਸ਼ੁਰ ਦੇ ਭਗਤ ਦਾ ਅਨੰਦ
ਹਲਲੂਯਾਹ!
ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ,
ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ,
ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
ਧਨ ਦੌਲਤ ਉਹ ਦੇ ਘਰ ਵਿੱਚ ਹੈ
ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ,
ਉਹਨਾਂ 1 ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ,
ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
ਉਹ ਕਦੀ ਵੀ ਨਾ ਡੋਲੇਗਾ,
ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ,
ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ,
ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ,
ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ,
ਉਹ ਦਾ ਸਿੰਗ2 ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ,
ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ,
ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।
Source notes (2)
- Footnote ਯਹੋਵਾਹ
- Footnote ਰੁਤਬਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.