ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 113
ਉਸਤਤ ਦੇ ਯੋਗ ਨਾਮ
ਹਲਲੂਯਾਹ!
ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ,
ਯਹੋਵਾਹ ਦੇ ਨਾਮ ਦੀ ਉਸਤਤ ਕਰੋ!
ਯਹੋਵਾਹ ਦਾ ਨਾਮ ਮੁਬਾਰਕ ਹੋਵੇ,
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ
ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ,
ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ?
ਜਿਹੜਾ ਉਚਿਆਈ ਤੇ ਵੱਸਦਾ ਹੈ,
ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ,
ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ,
ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
ਕਿ ਉਹ ਨੂੰ ਪਤਵੰਤਾਂ ਵਿੱਚ,
ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ,
ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ।
ਹਲਲੂਯਾਹ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.