ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 114
ਪਸਾਹ ਦਾ ਗੀਤ
ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ,
ਇਸਰਾਏਲ ਉਹ ਦਾ ਰਾਜ ਹੋਇਆ।
ਸਮੁੰਦਰ ਨੇ ਡਿੱਠਾ ਤੇ ਨੱਠਾ,
ਯਰਦਨ ਉਲਟੀ ਵਗੀ!
ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ,
ਪਹਾੜੀਆਂ ਲੇਲਿਆਂ ਵਾਂਗੂੰ।
ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ?
ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ,
ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?
ਹੇ ਧਰਤੀ, ਪ੍ਰਭੂ ਦੇ ਹਜ਼ੂਰ,
ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ,
ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.