ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 124
ਪਰਮੇਸ਼ੁਰ ਆਪਣੇ ਲੋਕਾਂ ਦੀ ਰੱਖਿਆ ਕਰਨ ਵਾਲਾ
ਦਾਊਦ ਦਾ ਯਾਤਰਾ ਦਾ ਗੀਤ
ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ,
ਇਸਰਾਏਲ ਇਹ ਆਖੇ,
ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ,
ਜਦ ਮਨੁੱਖ ਸਾਡੇ ਵਿਰੁੱਧ ਉੱਠੇ,
ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ,
ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ,
ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,
ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
ਯਹੋਵਾਹ ਮੁਬਾਰਕ ਹੋਵੇ,
ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ,
ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ,
ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.