ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 125
ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ
ਦਾਊਦ ਦਾ ਯਾਤਰਾ ਦਾ ਗੀਤ
ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ,
ਉਹ ਸੀਯੋਨ ਦੇ ਪਰਬਤ ਵਰਗੇ ਹਨ,
ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ,
ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ,
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ,
ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ,
ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ,
ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ!
ਇਸਰਾਏਲ ਉੱਤੇ ਸਲਾਮਤੀ ਹੋਵੇ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.