ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 128
ਪਰਮੇਸ਼ੁਰ ਦਾ ਡਰ ਮੰਨਣ ਦੀ ਬਰਕਤ
ਯਾਤਰਾ ਦਾ ਗੀਤ
ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ,
ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ,
ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,
ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ,
ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।
ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ,
ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ!
ਇਸਰਾਏਲ ਉੱਤੇ ਸਲਾਮਤੀ ਹੋਵੇ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.