Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 132

ਹੈਕਲ ਦੇ ਲਈ ਪ੍ਰਾਰਥਨਾ

ਯਾਤਰਾ ਦਾ ਗੀਤ

ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,

ਜਿਸ ਨੇ ਯਹੋਵਾਹ ਦੀ ਸਹੁੰ ਖਾਧੀ,

ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,

ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ,

ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,

ਨਾ ਆਪਣੀਆਂ ਅੱਖਾਂ ਨੂੰ ਨੀਂਦ,

ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,

ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ,

ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!

ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ,

ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।

ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ,

ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।

ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ,

ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!

ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ,

ਅਤੇ ਤੇਰੇ ਸੰਤ ਜੈਕਾਰੇ ਗਜਾਉਣ,

ਆਪਣੇ ਦਾਸ ਦਾਊਦ ਦੇ ਕਾਰਨ,

ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!

ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ,

ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,

ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ,

ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ,

ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।

ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ,

ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।

ਇਹ ਸਦਾ ਲਈ ਵਿਸ਼ਰਾਮ ਹੋਵੇਗਾ,

ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।

ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ,

ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।

ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ,

ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!

ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ,

ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।

ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ,

ਪਰ ਉਸ ਦਾ ਰਾਜ ਚਮਕੇਗਾ1।

Source notes (1)
  1. Footnote ਉਸ ਦਾ ਮੁਕਟ ਚਮਕੇਗਾ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.