ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 14
ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ,
ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ,
ਭਲਾ ਕਰਨ ਵਾਲਾ ਕੋਈ ਨਹੀਂ।
ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ,
ਤਾਂ ਉਹ ਵੇਖੇ ਕਿ ਕੋਈ ਬੁੱਧਵਾਨ,
ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ।
ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ,
ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ,
ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ,
ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ,
ਪਰ ਯਹੋਵਾਹ ਉਸ ਦੀ ਪਨਾਹ ਹੈ।
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ!
ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ,
ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.