ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 142
ਸਹਾਇਤਾ ਦੇ ਲਈ ਪ੍ਰਾਰਥਨਾ
ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ
ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ
ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ,
ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ,
ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ,
ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ,
ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ,
ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ,
ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
ਮੇਰੇ ਚਿੱਲਾਉਣ ਉੱਤੇ ਧਿਆਨ ਦੇ,
ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ,
ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ,
ਕਿਉਂ ਜੋ ਓਹ ਮੈਥੋਂ ਬਲਵਾਨ ਹਨ!
ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ,
ਧਰਮੀ ਮੈਨੂੰ ਆਣ ਘੇਰਨਗੇ,
ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.