Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 146

ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤ

ਹਲਲੂਯਾਹ! ਹੇ ਮੇਰੀ ਜਾਨ,

ਯਹੋਵਾਹ ਦੀ ਉਸਤਤ ਕਰ!

ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ,

ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।

ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ,

ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ,

ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!

ਧੰਨ ਉਹ ਹੈ

ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ,

ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!

ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ

ਤੇ ਜੋ ਕੁਝ ਉਸ ਵਿੱਚ ਹੈ ਬਣਾਇਆ,

ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।

ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ,

ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ,

ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।

ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ,

ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ,

ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।

ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ,

ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ,

ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।

ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ,

ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ।

ਹਲਲੂਯਾਹ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.