ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 23:1
Verse 1 is marked below, with the whole chapter around it. Read from the start
ਯਹੋਵਾਹ ਮੇਰਾ ਚਰਵਾਹਾ
ਦਾਊਦ ਦਾ ਭਜਨ।
ਯਹੋਵਾਹ ਮੇਰਾ ਅਯਾਲੀ ਹੈ,
ਮੈਨੂੰ ਥੁੜ ਨਹੀਂ ਹੋਵੇਗੀ।
ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ,
ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ,
ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ
ਮੇਰੀ ਅਗਵਾਈ ਕਰਦਾ ਹੈ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ,
ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ,
ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ
ਮੇਰਾ ਪਿੱਛਾ ਕਰਨਗੀਆਂ,
ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.