ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 28
ਸਹਾਇਤਾ ਦੇ ਲਈ ਪ੍ਰਾਰਥਨਾ
ਦਾਊਦ ਦਾ ਭਜਨ।
ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ,
ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ,
ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ
ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।
ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ,
ਜਦੋਂ ਮੈਂ ਤੇਰੀ ਦੁਹਾਈ ਦੇਵਾਂ,
ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ
ਵਿਚਲੀ ਕੋਠੜੀ ਵੱਲ ਉਠਾਵਾਂ।
ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ,
ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ,
ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ
ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ,
ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ,
ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ,
ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ,
ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
ਯਹੋਵਾਹ ਮੁਬਾਰਕ ਹੋਵੇ,
ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ,
ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ,
ਇਸ ਲਈ ਮੇਰਾ ਮਨ ਮੌਜ ਮਾਣਦਾ ਹੈ,
ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
ਯਹੋਵਾਹ ਉਨ੍ਹਾਂ ਦਾ ਬਲ ਹੈ,
ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
ਆਪਣੀ ਪਰਜਾ ਨੂੰ ਬਚਾ,
ਅਤੇ ਆਪਣੇ ਵਿਰਸੇ ਨੂੰ ਬਰਕਤ ਦੇ,
ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.