Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 4

ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ

ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ।

ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ।

ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ,

ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।

ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ,

ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।

ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ।

ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

ਕੰਬ ਜਾਓ ਅਤੇ ਪਾਪ ਨਾ ਕਰੋ,

ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।

ਧਰਮ ਦੇ ਬਲੀਦਾਨ ਚੜਾਓ,

ਅਤੇ ਯਹੋਵਾਹ ਉੱਤੇ ਆਸ ਰੱਖੋ।

ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ?

ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।

ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ,

ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।

ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ,

ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.