Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 46:10

Verse 10 is marked below, with the whole chapter around it. Read from the start

ਪਰਮੇਸ਼ੁਰ ਸਾਡੀ ਪਨਾਹ

ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ।

ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,

ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l

ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ,

ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,

ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ,

ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।

ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ,

ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।

ਪਰਮੇਸ਼ੁਰ ਉਹ ਦੇ ਵਿੱਚ ਹੈ,

ਉਹ ਨਾ ਡੋਲੇਗਾ,

ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।

ਕੌਮਾਂ ਨੇ ਹੁੱਲੜ ਮਚਾਇਆ,

ਰਾਜ ਡੋਲ ਗਏ,

ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।

ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ,

ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ,

ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।

ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ,

ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ,

ਉਹ ਰਥਾਂ1 ਨੂੰ ਅੱਗ ਨਾਲ ਸਾੜ ਸੁੱਟਦਾ ਹੈ!

ਸਾਡਾ ਪਰਮੇਸ਼ੁਰ ਆਖਦਾ ਹੈ,

ਨਾ ਲੜੋ2 ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ,

ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ,

ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!

ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ,

ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

Source notes (2)
  1. Footnote ਢਾਲ਼
  2. Footnote ਸ਼ਾਂਤ ਹੋ ਜਾਓ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.