ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 54
ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?”
ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ,
ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ,
ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
ਕਿਉਂ ਜੋ ਘਮੰਡੀ1 ਮੇਰੇ ਵਿਰੁੱਧ ਉੱਠੇ ਹਨ,
ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ,
ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ,
ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ,
ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!
ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ,
ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ,
ਕਿਉਂ ਜੋ ਉਹ ਭਲਾ ਹੈ।
ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ,
ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!
Source notes (1)
- Footnote ਪਰਦੇਸੀ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.