ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 67
ਧੰਨਵਾਦ ਦਾ ਗੀਤ
ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ।
ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ,
ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
ਤਾਂ ਜੋ ਤੇਰਾ ਰਾਹ ਧਰਤੀ ਉੱਤੇ,
ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ,
ਸਾਰੇ ਲੋਕ ਤੈਨੂੰ ਸਲਾਹੁਣ!
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ,
ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ,
ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ,
ਸਾਰੇ ਲੋਕ ਤੈਨੂੰ ਸਲਾਹੁਣ!
ਭੋਂ ਨੇ ਆਪਣਾ ਹਾਸਿਲ ਦਿੱਤਾ ਹੈ,
ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ,
ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.