ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 75
ਪਰਮੇਸ਼ੁਰ ਦਾ ਨਿਆਂ
ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ।
ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ
ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ,
ਤਾਂ ਮੈਂ ਠੀਕ ਨਿਆਂ ਕਰਾਂਗਾ।
ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ,
ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ!
ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
ਆਪਣਾ ਸਿੰਗ ਉਤਾਹਾਂ ਨਾ ਉਠਾਓ,
ਨਾ ਢੀਠਪੁਣੇ ਦੀਆਂ ਗੱਲਾਂ ਕਰੋ!
ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ,
ਅਤੇ ਨਾ ਉਜਾੜੋਂ ਆਉਂਦਾ ਹੈ।
ਪਰ ਪਰਮੇਸ਼ੁਰ ਹੀ ਨਿਆਈਂ ਹੈ,
ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ,
ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ,
ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ,
ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ,
ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.