ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 8
ਪਰਮੇਸ਼ੁਰ ਦੀ ਮਹਿਮਾ ਅਤੇ ਮਨੁੱਖ ਦਾ ਗੌਰਵ
ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ।
ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ,
ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।
ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ,
ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ,
ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ,
ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ,
ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ,
ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
ਸਾਰੇ ਇੱਜੜ ਅਤੇ ਵੱਗ,
ਸਗੋਂ ਮੈਦਾਨ ਦੇ ਸਾਰੇ ਜਾਨਵਰ,
ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ,
ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ
ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.