ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 82
ਆਸਾਫ਼ ਦਾ ਭਜਨ
ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ,
ਉਹ ਦੇਵਤਿਆਂ1 ਦਾ ਨਿਆਂ ਕਰਦਾ ਹੈ,
ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ,
ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ,
ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
ਨਿਤਾਣੇ ਅਤੇ ਕੰਗਾਲ ਨੂੰ ਬਚਾਓ,
ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ,
ਓਹ ਅਨ੍ਹੇਰੇ ਵਿੱਚ ਫਿਰਦੇ ਹਨ,
ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
ਮੈਂ ਆਖਿਆ, ਤੁਸੀਂ ਦੇਵਤੇ ਹੋ,
ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ!
ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।
Source notes (1)
- Footnote ਗਿਰਾਏ ਹੋਏ ਦੂਤ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.