Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 85

ਪਰਮੇਸ਼ੁਰ ਦੀ ਦਯਾ ਦੇ ਲਈ ਪ੍ਰਾਰਥਨਾ

ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ।

ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।

ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ,

ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।

ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ,

ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।

ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ,

ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!

ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ?

ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?

ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ,

ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?

ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ,

ਅਤੇ ਆਪਣੀ ਮੁਕਤੀ ਸਾਨੂੰ ਬਖਸ਼!।

ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ,

ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ,

ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।

ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ,

ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!

ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ,

ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।

ਸਚਿਆਈ ਧਰਤੀ ਵਿੱਚੋਂ ਉੱਗਦੀ ਹੈ,

ਅਤੇ ਸਵਰਗ ਤੋਂ ਧਰਮ ਝਾਕਦਾ ਹੈ।

ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ,

ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।

ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ,

ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.