Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

ਜ਼ਬੂਰ 98

ਪਰਮੇਸ਼ੁਰ ਦੀ ਸੱਚਾਈ ਦੇ ਲਈ ਉਸਤਤ ਦਾ ਗੀਤ

ਭਜਨ

ਯਹੋਵਾਹ ਲਈ ਇੱਕ ਨਵਾਂ ਗੀਤ ਗਾਓ,

ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ,

ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।

ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ,

ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

ਉਹ ਨੇ ਆਪਣੀ ਦਯਾ

ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ,

ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।

ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ,

ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,

ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ,

ਰਸੀਲੇ ਸੁਰ ਨਾਲ ਬਰਬਤ ਵਜਾ ਕੇ

ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ,

ਜਗਤ ਅਤੇ ਉਹ ਦੇ ਵਾਸੀ ਵੀ।

ਨਦੀਆਂ ਤਾਲ ਦੇਣ,

ਪਰਬਤ ਰਲ ਕੇ ਜੈ ਜੈ ਕਾਰ ਕਰਨ,

ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ,

ਉਹ ਜਗਤ ਦਾ ਧਰਮ ਨਾਲ

ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.