ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜ਼ਬੂਰ 99
ਪਰਮੇਸ਼ੁਰ ਦੀ ਵਫ਼ਾਦਾਰੀ
ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ,
ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।
ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।
ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.